ਔਰਤਾਂ ਦੀ ਕਰਜ਼ਾ ਮੁਆਫ਼ੀ ਲਈ ਪੱਕਾ ਮੋਰਚਾ

ਔਰਤਾਂ ਦੀ ਕਰਜ਼ਾ ਮੁਆਫ਼ੀ ਲਈ ਪੱਕਾ ਮੋਰਚਾ

ਜ਼ਿਲ੍ਹਾ ਕਚਹਿਰੀਆਂ ਵਿਚ ਧਰਨੇ ’ਤੇ ਬੈਠੀਆਂ ਔਰਤਾਂ ਤੇ ਆਗੂ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ

ਮਾਨਸਾ, 23 ਸਤੰਬਰ

ਸੀਪੀਆਈ (ਐਮ.ਐਲ) ਲਿਬਰੇਸ਼ਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਜਾਲ ਵਿਚ ਫਸੀਆਂ ਔਰਤਾਂ ਦੀ ਕਰਜ਼ਾ ਮੁਆਫ਼ੀ ਲਈ ਜ਼ਿਲ੍ਹਾ ਕਚਹਿਰੀਆਂ ਵਿਚ ਦਿਨ-ਰਾਤ ਦਾ ਪੱਕਾ ਧਰਨਾ ਸ਼ੁਰੂ ਕੀਤਾ ਗਿਆ ਹੈ।

ਅੱਜ ਦੇ ਧਰਨੇ ਦੀ ਅਗਵਾਈ ਪਿੰਡ ਜੋਗਾ ਦੀਆਂ ਔਰਤ ਆਗੂ ਸੁਖਵਿੰਦਰ ਕੌਰ, ਮਨਜੀਤ ਕੌਰ, ਜਸਵੀਰ ਕੌਰ, ਸੁਖਜੀਤ ਕੌਰ ਅਤੇ ਪਰਮਜੀਤ ਕੌਰ ਨੇ ਕੀਤੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਔਰਤਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ, ਰੁਜ਼ਗਾਰ ਚਲਾਉਣ ਲਈ ਇੱਕ ਲੱਖ ਰੁਪਏ ਦੀ ਲਿਮਟ ਬਣਾ ਕੇ ਸਰਕਾਰੀ ਕਰਜ਼ਾ ਦਿੱਤਾ ਜਾਵੇ ਅਤੇ ਲੌਕਡਾਊਨ ਦੌਰਾਨ ਆਏ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣ ਅਤੇ ਬਿਜਲੀ ਦਰਾਂ ਨੂੰ ਅੱਧਾ ਕੀਤਾ ਜਾਵੇ। ਉਨ੍ਹਾਂ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਖੇਤੀ ਕਾਨੂੰਨ ਨੂੰ ਰੱਦ ਕਰਦਿਆਂ 25 ਸਤੰਬਰ ਦੇ ਬੰਦ ਦੀ ਹਮਾਇਤ ਕਰਨ ਦਾ ਐਲਾਨ ਕੀਤਾ।

ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਮਾਉਂ ਨੇ ਕਿਹਾ ਕਿ ਸੱਤਾਧਾਰੀ ਹਾਕਮਾਂ ਨੇ ਹਮੇਸ਼ਾ ਮਜ਼ਦੂਰ ਵਰਗ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸੱਤਾ ਦੀ ਕੁਰਸੀ ਉੱਪਰ ਬੈਠੇ ਧਨਾਢਾਂ ਅਤੇ ਪੂੰਜੀਪਤੀਆਂ ਨੇ ਲੋਕ ਪੱਖੀ ਕਾਨੂੰਨ ਬਦਲ ਕੇ ਅਡਾਨੀ-ਅੰਬਾਨੀ ਪੱਖੀ ਨੀਤੀਆਂ ਲਾਗੂ ਕੀਤੀਆਂ ਹਨ, ਜਿਸ ਕਾਰਨ ਦੇਸ਼ ਦੇ ਕਰੋੜਾਂ ਲੋਕ ਕਰਜ਼ਿਆਂ ਦੀ ਦਲਦਲ ਵਿਚ ਫਸ ਕੇ ਆਤਮਹੱਤਿਆ ਕਰ ਰਹੇ ਹਨ। ਇਸ ਮੌਕੇ ਨਿੱਕਾ ਸਿੰਘ ਬਹਾਦਰਪੁਰ, ਗੁਰਜੰਟ ਸਿੰਘ ਮਾਨਸਾ, ਗੁਰਮੀਤ ਨੰਦਗੜ੍ਹ, ਜਸਵੀਰ ਕੌਰ ਨੱਤ, ਕਰਨੈਲ ਸਿੰਘ, ਗੁਰਸੇਵਕ ਸਿੰਘ ਮਾਨ, ਸੁਖਜੀਤ, ਭੋਲਾ ਸਿੰਘ, ਗੁਲਾਬ ਖੀਵਾ, ਕ੍ਰਿਸ਼ਨਾ ਕੌਰ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All