ਪੀਟੀਏ ਫੰਡ ਵਸੂਲਣ ਖ਼ਿਲਾਫ਼ ਸੰਘਰਸ਼ ਜਾਰੀ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਖਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ’ਚ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਵਿਦਿਆਰਥੀਆਂ ਆਗੂਆਂ ਨੇ ਮੰਚ ਤੋਂ ਐਲਾਨ ਕੀਤਾ ਕਿ ਜਿੰਨਾਂ ਚਿਰ ਤੱਕ ਉਨ੍ਹਾਂ ਤੋਂ ਪੀਟੀਏ...
Advertisement
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਖਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ’ਚ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਵਿਦਿਆਰਥੀਆਂ ਆਗੂਆਂ ਨੇ ਮੰਚ ਤੋਂ ਐਲਾਨ ਕੀਤਾ ਕਿ ਜਿੰਨਾਂ ਚਿਰ ਤੱਕ ਉਨ੍ਹਾਂ ਤੋਂ ਪੀਟੀਏ ਫੰਡ ਵਸੂਲਣਾ ਬੰਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਜ਼ਿਲ੍ਹਾ ਕਨਵੀਨਰ ਅਰਵਿੰਦਰ ਕੌਰ ਨੇ ਕਿਹਾ ਕਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਤੋਂ ਪੀ.ਟੀ.ਏ ਫੰਡ ਜਬਰੀ ਵਸੂਲਿਆ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਉਹ ਤਿੱਖੇ ਐਕਸ਼ਨ ਲਈ ਮਜਬੂਰ ਹੋਣਗੇ। ਇਸ ਮੌਕੇ ਸਾਹਿਲਦੀਪ ਸਿੰਘ, ਲਖਵਿੰਦਰ ਸਿੰਘ, ਜਗਦੇਵ ਸਿੰਘ, ਹਰਵਿੰਦਰ ਸਿੰਘ, ਜ਼ੋਰਾਵਰ ਸਿੰਘ, ਅਰਸ਼ ਸਿੰਘ, ਕਮਲਜੀਤ ਕੌਰ, ਜਤਿੰਦਰ ਸਿੰਘ, ਅੱਕੀ ਕੌਰ, ਅਮਨਦੀਪ ਕੌਰ ਤੇ ਨੂਰ ਸਿੰਘ ਹਾਜ਼ਰ ਸਨ।
Advertisement
Advertisement