DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Stubble Burning: ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਸਖ਼ਤ

ਬਰਨਾਲਾ ’ਚ ਅੱਗ ਲਾਉਣ ਦੇ ਮਾਮਲਿਆਂ ਵਿੱਚ 11 ਕੇਸ ਅਤੇ ਰੈੱਡ ਐਂਟਰੀਆਂ; 55 ਹਜ਼ਾਰ ਰੁਪਏ ਜੁਰਮਾਨਾ

  • fb
  • twitter
  • whatsapp
  • whatsapp
featured-img featured-img
ਖੇਤਾਂ ਦਾ ਦੌਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ।
Advertisement

ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਅਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਇਸੇ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿਚ 11 ਕਿਸਾਨਾਂ ਵਿਰੁੱਧ ਐੱਫ਼ ਆਈ ਆਰ ਦਰਜ ਹੋ ਚੁੱਕੀ ਹੈ ਜਿਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ 11 ਵਿਰੁੱਧ ਚਲਾਨ ਕਰ ਕੇ ਹੁਣ ਤੱਕ 55 ਹਜ਼ਾਰ ਰੁਪਏ ਜੁਰਮਾਨਾ (ਵਾਤਾਵਰਨ ਮੁਆਵਜ਼ਾ) ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਹੁਣ ਤਕ ਪਰਾਲੀ ਨੂੰ ਲੱਗ ਲਾਉਣ ਦੇ 34 ਮਾਮਲੇ ਸੈਟੇਲਾਈਟ ਰਾਹੀਂ ਆਏ ਸਨ ਜਿਨ੍ਹਾਂ ਵਿੱਚੋਂ 14 ਪਟਵਾਰੀ ਦੀ ਰਿਪੋਰਟ ਅਨੁਸਾਰ ‘ਨੋ ਬਰਨਿੰਗ’ ਵਿੱਚ ਆਉਂਦੇ ਹਨ ਅਤੇ ਬਾਕੀਆਂ ਦੀ ਰਿਪੋਰਟ ਆਉਣ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ 5,300 ਦੇ ਕਰੀਬ ਮਸ਼ੀਨਾਂ ਉਪਲਬਧ ਹਨ। ਇਸ ਵਾਰ 42.25 ਫੀਸਦੀ ਦੇ ਕਰੀਬ ਇਨ ਸਿਟੂ ਅਤੇ 57.75 ਫੀਸਦੀ ਐਕਸ ਸਿਟੂ ਪਰਾਲੀ ਪ੍ਰਬੰਧਨ ਦਾ ਪਲਾਨ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰੋਟੈਕਸ਼ਨ ਫੋਰਸ ਤਹਿਤ 52 ਓਵਰਆਲ ਇੰਚਾਰਜ, 14 ਕਲੱਸਟਰ ਅਫਸਰ, 26 ਸਹਾਇਕ ਕਲੱਸਟਰ ਅਫਸਰ ਤੇ 245 ਨੋਡਲ ਅਫ਼ਸਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਤਾਇਨਾਤ ਕੀਤੇ ਹੋਏ ਹਨ ਜੋ ਲਗਾਤਾਰ ਫੀਲਡ ਵਿੱਚ ਡਟੇ ਹੋਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ।

Advertisement

ਪਰਾਲੀ ਦੇ ਧੂੰਏਂ ਕਾਰਨ ਸਾਹ ਲੈਣਾ ਵੀ ਮੁਹਾਲ ਹੋਇਆ

ਤਪਾ ਮੰਡੀ (ਸੀ ਮਾਰਕੰਡਾ): ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਕਾਰਨ ਇਲਾਕੇ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਬੀਤੀ ਰਾਤ ਵੀ ਇਲਾਕੇ ਦੇ ਵੱਖ-ਵੱਖ ਸਥਾਨਾਂ ’ਤੇ ਪਰਾਲੀ ਨੂੰ ਅੱਗ ਲਾਉਣ ਕਾਰਨ ਆਸਮਾਨ ਧੂੰਏਂ ਨਾਲ ਭਰਿਆ ਨਜ਼ਰ ਆਇਆ। ਸ਼ਾਮ ਹੁੰਦਿਆਂ ਹੀ ਹਵਾ ਵਿੱਚ ਧੂੰਆਂ ਘੁਲਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲਾ ਧੂੰਆਂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣਦਾ ਜਾ ਰਿਹਾ ਹੈ। ਇਸ ਨਾਲ ਅੱਖਾਂ ਵਿੱਚ ਜਲਣ, ਖੰਘ, ਸਾਹ ਲੈਣ ਵਿੱਚ ਤਕਲੀਫ਼ ਅਤੇ ਸਾਹ ਦੀਆਂ ਹੋਰ ਬਿਮਾਰੀਆਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਸਾਹ ਦੀਆਂ ਬਿਮਾਰੀਆਂ ਨਾਲ ਪੀੜਤ ਲੋਕਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਬਾਵਜੂਦ ਕਈ ਥਾਵਾਂ ’ਤੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਕਾਰਨ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।

Advertisement
Advertisement
×