ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਰਾਲੀ ਨੂੰ ਅੱਗ ਲੱਗੀ, ਲੱਖਾਂ ਦਾ ਨੁਕਸਾਨ

ਇੱਥੇ ਅਜੀਤ ਨਗਰ ਵਿੱਚ ਬੀਤੀ ਦੇਰ ਰਾਤ ਝੋਨੇ ਦੀ ਪਰਾਲੀ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਪਸ਼ੂ ਮਾਲਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਬੁਝਾਉਣ ਲਈ ਸਵੇਰ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਮੌਜੂਦ ਰਹੀਆਂ। ਅੱਗ...
Advertisement

ਇੱਥੇ ਅਜੀਤ ਨਗਰ ਵਿੱਚ ਬੀਤੀ ਦੇਰ ਰਾਤ ਝੋਨੇ ਦੀ ਪਰਾਲੀ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਪਸ਼ੂ ਮਾਲਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਬੁਝਾਉਣ ਲਈ ਸਵੇਰ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਮੌਜੂਦ ਰਹੀਆਂ। ਅੱਗ ਇੰਨੀ ਭਿਆਨਕ ਸੀ ਕਿ ਲਗਭਗ ਇੱਕ ਏਕੜ ਵਿੱਚ ਫੈਲੀ ਲਗਭਗ 250 ਟਰਾਲੀਆਂ ਪਰਾਲੀ ਸੜ ਕੇ ਸੁਆਹ ਹੋ ਗਈ।

ਪਸ਼ੂ ਮਾਲਕਾਂ ਨੇ ਕਿਹਾ ਕਿ ਉਨ੍ਹਾਂ ਆਪਣੇ ਪਸ਼ੂਆਂ ਲਈ ਇਸ ਪਰਾਲੀ ਨੂੰ ਇਕੱਠਾ ਕਰਨ ਵਿੱਚ ਕਈ ਮਹੀਨੇ ਬਿਤਾਏ ਹਨ। ਅਜੀਤ ਨਗਰ ਦੇ ਵਸਨੀਕ ਅਕਰਮ ਖਾਨ ਨੇ ਦੱਸਿਆ ਕਿ ਉਹ ਗਾਵਾਂ ਪਾਲ ਕੇ ਆਪਣਾ ਗੁਜ਼ਾਰਾ ਕਰਦੇ ਹਨ। ਉਹ ਸਰਦੀਆਂ ਦੇ 3-4 ਮਹੀਨਿਆਂ ਦੌਰਾਨ ਆਪਣੇ ਪਸ਼ੂਆਂ ਨੂੰ ਖੇਤਾਂ ਵਿੱਚ ਚਰਣ ਤੋਂ ਰੋਕਣ ਲਈ ਝੋਨੇ ਦੀ ਪਰਾਲੀ ਇਕੱਠੀ ਕਰਦਾ ਹੈ। ਉਹ ਅਤੇ ਹੋਰ ਪਸ਼ੂ ਮਾਲਕ ਦੋ ਮਹੀਨਿਆਂ ਤੋਂ ਇਹ ਪਰਾਲੀ ਇਕੱਠੀ ਕਰ ਰਹੇ ਸਨ। ਪਸ਼ੂ ਮਾਲਕਾਂ ਨੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਸ਼ੂਆਂ ਲਈ ਚਾਰਾ ਮੁਹੱਈਆ ਕਰਵਾਇਆ ਜਾਵੇ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Advertisement

Advertisement
Show comments