ਪਰਾਲੀ ਪ੍ਰਦੂਸ਼ਣ: ਜ਼ਿਲ੍ਹਾ ਫ਼ਿਰੋਜ਼ਪੁਰ 'ਚ 31 ਕਿਸਾਨਾਂ 'ਤੇ ਪਰਚੇ ਦਰਜ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਸ਼ਿਕਾਇਤਾਂ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਪੁਲੀਸ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 31 ਕਿਸਾਨਾਂ 'ਤੇ ਪਰਚੇ ਦਰਜ ਕੀਤੇ ਹਨ। ਬੋਰਡ ਨੇ ਪਿਛਲੇ ਦਿਨਾਂ ਵਿੱਚ ਸੈਟੇਲਾਈਟ ਰਾਹੀਂ ਤਿਆਰ ਕੀਤੀਆਂ ਰਿਪੋਰਟਾਂ...
Advertisement
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਸ਼ਿਕਾਇਤਾਂ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਪੁਲੀਸ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 31 ਕਿਸਾਨਾਂ 'ਤੇ ਪਰਚੇ ਦਰਜ ਕੀਤੇ ਹਨ। ਬੋਰਡ ਨੇ ਪਿਛਲੇ ਦਿਨਾਂ ਵਿੱਚ ਸੈਟੇਲਾਈਟ ਰਾਹੀਂ ਤਿਆਰ ਕੀਤੀਆਂ ਰਿਪੋਰਟਾਂ 'ਤੇ ਕਾਰਵਾਈ ਕੀਤੀ ਹੈ। ਥਾਣਾ ਕੁੱਲਗੜ੍ਹੀ, ਘੱਲ ਖ਼ੁਰਦ, ਤਲਵੰਡੀ ਭਾਈ ਤੇ ਸਦਰ ਜ਼ੀਰਾ ਵਿੱਚ ਕ੍ਰਮਵਾਰ 7, 2, 4 ਤੇ 1 ਅਣਪਛਾਤੇ ਕਿਸਾਨਾਂ 'ਤੇ ਪਰਚੇ ਦਰਜ਼ ਕੀਤੇ ਗਏ ਹਨ। ਮੱਲਾਂਵਾਲਾ ਤੇ ਗੁਰੂਹਰਸਹਾਏ ਥਾਣਿਆਂ ਵਿੱਚ ਕ੍ਰਮਵਾਰ 6 ਅਤੇ 11 ਕਿਸਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਕਾਰਵਾਈ ਲਗਾਤਾਰ ਜਾਰੀ ਹੈ। ਕਿਸਾਨਾਂ 'ਤੇ ਪੁਲੀਸ ਪਰਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਵੀ ਕੀਤੀ ਜਾ ਰਹੀ ਹੈ।
Advertisement
Advertisement
Advertisement
×

