ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਦਿਆਰਥਣ ਕਾਂਤਾ ਦੇਵੀ ਜ਼ਿਲ੍ਹੇ ’ਚ ਦੋਇਮ

ਸਰਦੂਲਗੜ੍ਹ (ਬਲਜੀਤ ਸਿੰਘ): ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਕਾਂਤਾ ਦੇਵੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 650 ’ਚੋਂ 638 ਅੰਕ (98.15 ਫੀਸਦੀ) ਹਾਸਲ ਕਰਕੇ ਪੰਜਾਬ ਮੈਰਿਟ ਸੂਚੀ ਵਿੱਚ 12ਵਾਂ...
ਵਿਦਿਆਰਥਣ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ। 
Advertisement

ਸਰਦੂਲਗੜ੍ਹ (ਬਲਜੀਤ ਸਿੰਘ): ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਕਾਂਤਾ ਦੇਵੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 650 ’ਚੋਂ 638 ਅੰਕ (98.15 ਫੀਸਦੀ) ਹਾਸਲ ਕਰਕੇ ਪੰਜਾਬ ਮੈਰਿਟ ਸੂਚੀ ਵਿੱਚ 12ਵਾਂ ਸਥਾਨ ਅਤੇ ਮਾਨਸਾ ਜ਼ਿਲ੍ਹੇ ’ਚੋਂ ਦੂਸਰਾ ਸਥਾਨ ਹਾਸਲ ਕੀਤਾ। ਕਾਂਤਾ ਦੇਵੀ ਜੋ ਮਹਿੰਦਰ ਸਿੰਘ ਵਾਸੀ ਕਰੰਡੀ ਦੀ ਧੀ ਹੈ, ਨੇ ਆਪਣੇ ਸਕੂਲ ਅਤੇ ਪਰਿਵਾਰ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਕਾਂਤਾ ਦੇਵੀ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ। ਬਾਰ੍ਹਵੀਂ ਕਲਾਸ ਦੀ ਸਕੂਲ ਦੀ ਵਿਦਿਆਰਥਣ ਦੀਕਸ਼ਾ ਪੁੱਤਰੀ ਤੇਜਿੰਦਰ ਕੁਮਾਰ ਵਾਸੀ ਝੁਨੀਰ ਨੇ ਵੀ ਪੰਜਾਬ ਮੈਰਿਟ ’ਚੋਂ 12ਵਾਂ ਸਥਾਨ ਹਾਸਲ ਕੀਤਾ ਅਤੇ ਜ਼ਿਲ਼੍ਹੇ ਮਾਨਸਾ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ ਹੈ।

Advertisement
Advertisement