ਵਿਦਿਆਰਥਣਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਜਾਗਰੂਕ
ਪੀਐੱਮ ਸ੍ਰੀ ਸਰਕਾਰੀ ਕੰਨਿਆਂ ਹਾਈ ਸਕੂਲ ਭੁੱਚੋ ਮੰਡੀ ਵਿੱਚ ਮੁੱਖ ਅਧਿਆਪਕਾ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਲੀਗਲ ਲਿਟਰੇਸੀ ਕਲੱਬ ਦੁਆਰਾ ਮੁਫ਼ਤ ਕਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਮਮਤਾ ਖੁਰਾਣਾ ਸੇਠੀ ਮੁੱਖ ਮਹਿਮਾਨ ਅਤੇ ਸਰਕਾਰੀ ਸੀਨੀਅਰ...
Advertisement
ਪੀਐੱਮ ਸ੍ਰੀ ਸਰਕਾਰੀ ਕੰਨਿਆਂ ਹਾਈ ਸਕੂਲ ਭੁੱਚੋ ਮੰਡੀ ਵਿੱਚ ਮੁੱਖ ਅਧਿਆਪਕਾ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਲੀਗਲ ਲਿਟਰੇਸੀ ਕਲੱਬ ਦੁਆਰਾ ਮੁਫ਼ਤ ਕਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਮਮਤਾ ਖੁਰਾਣਾ ਸੇਠੀ ਮੁੱਖ ਮਹਿਮਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਿੰਸੀਪਲ ਦਵਿੰਦਰ ਪਾਲ ਬਾਵਾ ਵਿਸ਼ੇਸ਼ ਮਹਿਮਾਨ ਸਨ। ਸਮਾਜ ਸੇਵੀ ਰਾਕੇਸ਼ ਕੁਮਾਰ ਸਿੰਗਲਾ ਨੇ ਔਰਤਾਂ ਅਤੇ ਸਮਾਜ ਦੀ ਬੇਹਤਰੀ ਲਈ ਬਣੇ ਵੱਖ-ਵੱਖ ਕਾਨੂੰਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਦਵਿੰਦਰ ਸਿੰਘ ਬਾਵਾ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਸਭ ਨੂੰ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ।
Advertisement
Advertisement
×