ਜੈਤੋ: ਸਿਲਵਰ ਓਕਸ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਵਿਲੱਖਣ ਢੰਗ ਨਾਲ ਮਨਾਇਆ ਗਿਆ। ਸਕੂਲ ’ਚ ਹੋਏ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਹੁਨਰ ਮੁਕਾਬਲੇ ਕਰਵਾਏ ਗਏ। ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਰੰਗੋਲੀ ਬਣਾਉਣ’ ਅਤੇ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ‘ਪੋਸਟਰ ਬਣਾਉਣ’ ਦੇ ਮੁਕਾਬਲੇ ਹੋਏ। ਇਨ੍ਹਾਂ ਲਈ ਵਿਦਿਆਰਥੀਆਂ ਨੇ ਖਾਸ ਦਿਲਚਸਪੀ ਵਿਖਾਈ। ਇਸ ਮੌਕੇ ਦੀਵਾਲੀ ਪੂਜਨ ਹੋਇਆ, ਜਿਸ ਵਿਚ ਮੈਨੇਜਮੈਂਟ ਡਾਇਰੈਕਟਰ ਬਰਨਿੰਦਰ ਕੌਰ ਸੇਖੋਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਕੂਲ ਦੇ ਪ੍ਰਿੰਸੀਪਲ ਧਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਇਸ ਮੌਕੇ ਸਕੂਲ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਤੋਹਫ਼ੇ ਅਤੇ ਮਠਿਆਈਆਂ ਭੇਟ ਕੀਤੀਆਂ। -ਪੱਤਰ ਪ੍ਰੇਰਕ