ਫੀਸਾਂ ’ਚ ਵਾਧੇ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਵਿਧਾਇਕ ਦੇ ਦਫ਼ਤਰ ਦਾ ਘਿਰਾਓ

ਫੀਸਾਂ ’ਚ ਵਾਧੇ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਵਿਧਾਇਕ ਦੇ ਦਫ਼ਤਰ ਦਾ ਘਿਰਾਓ

ਸਕੂਲ ਫ਼ੀਸਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ।

ਪਰਮਜੀਤ ਸਿੰਘ

ਫਾਜ਼ਿਲਕਾ, 3 ਦਸੰਬਰ

ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਦੀਆਂ ਵਧੀਆਂ ਫੀਸਾਂ ਖ਼ਿਲਾਫ਼ ਵੱਡੀ ਗਿਣਤੀ ਵਿਦਿਆਰਥੀਆਂ ਵੱਲੋਂ ਫਾਜ਼ਿਲਕਾ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕਰਕੇ ਵਿਧਾਇਕ ਦਵਿੰਦਰ ਘੁਬਾਇਆ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਨਾਮ ਐਮ.ਐਲ.ਏ ਦੇ ਪੀ.ਏ ਨੂੰ ਮੰਗ ਪੱਤਰ ਦਿੱਤਾ ਗਿਆ। ਮਾਮਲਾ ਹੱਲ ਨਾ ਹੋਣ ’ਤੇ ਉਨ੍ਹਾਂ ਐਲਾਨ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 7 ਦਸੰਬਰ ਦੀ ਫਾਜ਼ਿਲਕਾ ਫੇਰੀ ਦੌਰਾਨ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧੀਰਜ ਕੁਮਾਰ, ਪ੍ਰਵੀਨ ਕੌਰ ਅਤੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਲਗਾਤਾਰ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜੋ ਕਿ ਗਰੀਬ ਵਿਦਿਆਰਥੀਆਂ ਲਈ ਇੱਕ ਵੱਡੀ ਮੁਸ਼ਕਿਲ ਖੜ੍ਹੀ ਕਰ ਰਿਹਾ ਹੈ। ਜੇਕਰ ਫੀਸਾਂ ਲਗਾਤਾਰ ਇਵੇਂ ਹੀ ਵਧਦੀਆਂ ਗਈਆਂ ਤਾਂ ਸਰਕਾਰੀ ਸਕੂਲਾਂ ਦਾ ਬਚਣਾ ਮੁਸ਼ਕਿਲ ਹੋ ਜਾਣਾ ਹੈ ਅਤੇ ਗਰੀਬ ਘਰਾਂ ਦੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਰਹਿ ਜਾਣਗੇ। ਪ੍ਰੀਖਿਆ ਫੀਸ ਜੋ ਕਿ ਪਹਿਲਾਂ ਹੀ ਵਧਾ ਕੇ 1300 ਰੁਪਏ ਕੀਤੀ ਹੋਈ ਸੀ, ਫਿਰ ਤੋਂ ਵਧਾ ਕੇ 1800 ਰੁਪਏ ਕਰ ਦਿੱਤੀ ਗਈ ਜੋ ਕਿ ਵਿਦਿਆਰਥੀਆਂ ਨਾਲ ਸਰਾਸਰ ਧੱਕਾ ਹੈ। ਬੇਟੀ ਬਚਾਓ ਬੇਟੀ ਪੜ੍ਹਾਓ ਦੇ ਨਾਅਰੇ ਤਾਂ ਲਗਾਏ ਜਾ ਰਹੇ ਹਨ ਪਰ ਦੂਸਰੇ ਪਾਸੇ ਪੈਸੇ ਨਾ ਹੋਣ ਕਾਰਨ ਬੇਟੀਆਂ ਸੜਕਾਂ ’ਤੇ ਰੁਲਣ ਲਈ ਮਜਬੂਰ ਹਨ। ਸਕੂਲ ਸਿੱਖਿਆ ਮੁਫ਼ਤ ਕਰਨ ਦੀ ਬਜਾਏ ਇਸ ਦਾ ਵਪਾਰ ਕੀਤਾ ਜਾ ਰਿਹਾ ਹੈ ਜਿਸ ਦੀ ਜ਼ਿੰਮੇਵਾਰ ਮੌਜੂਦਾ ਪੰਜਾਬ ਸਰਕਾਰ ਦੀ ਹੈ। ਉਨ੍ਹਾਂ ਐਮ.ਐਲ.ਏ ਦਵਿੰਦਰ ਘੁਬਾਇਆ ਨੂੰ ਮੰਗ ਪੱਤਰ ਦਿੱਤਾ ਅਤੇ ਨਾਲ ਹੀ ਇਹ ਵੀ ਐਲਾਨ ਕੀਤਾ ਕਿ ਜੇਕਰ ਮਾਮਲਾ ਹੱਲ ਨਾ ਕੀਤਾ ਗਿਆ ਤਾਂ 7 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫਾਜ਼ਿਲਕਾ ਫੇਰੀ ਦੌਰਾਨ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਪਰਮਜੀਤ ਕੌਰ, ਅਨੀਤਾ, ਅਕਾਸ਼ਦੀਪ ਕੌਰ, ਮਮਤਾ ਸੋਨਮ ਲਾਧੂਕਾ, ਨੇਹਾ, ਮਨਜਿੰਦਰ ਕੌਰ, ਸੋਨਾ ਰਾਣੀ, ਗਗਨਦੀਪ ਕੌਰ, ਬਲਵਿੰਦਰ ਕੌਰ, ਅਰਸ਼ਦੀਪ ਕੌਰ, ਸਾਜਨ, ਗੁਰਪ੍ਰੀਤ, ਸਿੰਦਰ, ਲਵਪ੍ਰੀਤ ਆਦਿ ਵਿਦਿਆਰਥੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All