ਸਮਾਗਮ ’ਚ ਵਿਦਿਆਰਥੀਆਂ ਦਾ ਸਨਮਾਨ
ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਚੱਲ ਰਹੀ ਸ੍ਰੀ ਸਹਿਜ ਪਾਠ ਸੇਵਾ ਲਹਿਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਹਿਜ ਪਾਠ ਸੰਪੂਰਨ ਸਮਾਗਮ ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਹੋਏ। ਸਮਾਗਮ ’ਚ ਹੇਮਕੁੰਟ ਸਾਹਿਬ ਸਕੂਲ ਦੇ...
Advertisement
ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਚੱਲ ਰਹੀ ਸ੍ਰੀ ਸਹਿਜ ਪਾਠ ਸੇਵਾ ਲਹਿਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਹਿਜ ਪਾਠ ਸੰਪੂਰਨ ਸਮਾਗਮ ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਹੋਏ। ਸਮਾਗਮ ’ਚ ਹੇਮਕੁੰਟ ਸਾਹਿਬ ਸਕੂਲ ਦੇ ਸਹਿਜ ਪਾਠ ਸੰਪੂਰਨ ਕਰ ਚੁੱਕੇ ਵਿਦਿਆਰਥੀ ਮੈਡਮ ਰਜਵੰਤ ਕੌਰ ਦੀ ਅਗਵਾਈ ਹੇਠ ਸ਼ਾਮਲ ਹੋਏ। ਸਮਾਗਮ ਵਿੱਚ ਸ੍ਰੀ ਸਹਿਜ ਪਾਠ ਸੇਵਾ ਲਹਿਰ ਦੇ ਮੁੱਖ ਕਨਵੀਨਰ ਸਤਨਾਮ ਸਿੰਘ ਲੁਧਿਆਣਾ, ਰਤਨ ਸਿੰਘ, ਬੀਬੀ ਅਮਨਦੀਪ ਕੌਰ ਤੇ ਗੁਰਦੁਆਰਾ ਸਿੰਘ ਸਭਾ ਧਰਮਕੋਟ ਦੇ ਪ੍ਰਧਾਨ ਅੰਗਰੇਜ਼ ਸਿੰਘ ਹਾਜ਼ਰ ਸਨ। ਵਿਦਿਆਰਥੀਆਂ ਨੂੰ ਸਰਟੀਫਿਕੇਟ, ਧਾਰਮਿਕ ਕਿਤਾਬਾਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮ.ਡੀ ਰਣਜੀਤ ਕੌਰ ਸੰਧੂ ਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਉਪਰਾਲੇ ਦੀ ਸ਼ਲਾਘਾ ਕੀਤੀ।
Advertisement
Advertisement
