ਸਕੂਲ ’ਚ ਵਿਦਿਆਰਥੀਆਂ ਨੇ ਬੂਟੇ ਲਾਏ
ਮਾਨਸਾ: ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ’ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਫ਼ਲਦਾਰ ਤੇ ਛਾਂਦਾਰ ਪੌਦੇ ਲਗਾਏ ਗਏ। ਸਕੂਲ ਵਿੱਚ ਸਵੇਰੇ ਦੀ ਸਭਾ ਦੌਰਾਨ ਡਾਇਰੈਕਟਰ ਜੁਗਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੀ...
Advertisement
ਮਾਨਸਾ: ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ’ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਫ਼ਲਦਾਰ ਤੇ ਛਾਂਦਾਰ ਪੌਦੇ ਲਗਾਏ ਗਏ। ਸਕੂਲ ਵਿੱਚ ਸਵੇਰੇ ਦੀ ਸਭਾ ਦੌਰਾਨ ਡਾਇਰੈਕਟਰ ਜੁਗਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਅਤੇ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਵੇਰੇ ਦੀ ਸਭਾ ਤੋਂ ਬਾਅਦ ਵਿਦਿਆਰਥੀਆਂ ਨੇ ਬੜੇ ਚਾਅ ਤੇ ਉਤਸ਼ਾਹ ਨਾਲ ਸਕੂਲ ਦੇ ਗਰਾਉਂਡ ਦੇ ਚਾਰੇ ਪਾਸੇ ਇਨ੍ਹਾਂ ਬੂਟਿਆਂ ਨੂੰ ਲਗਾਇਆ ਤੇ ਇਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਲਈ। ਪ੍ਰਿੰਸੀਪਲ ਪਰਮਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਵਿੱਚ ਤੇ ਖੇਤ ਵਿੱਚ ਵੀ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਕਿਹਾ। ਇਸ ਮੌਕੇ ਅਧਿਆਪਕ ਮਹਿੰਦਰ ਕੌਰ, ਲਵਪ੍ਰੀਤ ਸਿੰਘ, ਸੁਖਦੀਪ ਸਿੰਘ, ਦਵਿੰਦਰ ਕੌਰ, ਮਨੀਸ਼ਾ ਤੇ ਊਸ਼ਾ ਰਾਣੀ ਵੀ ਮੌਜੂਦ ਸਨ।
Advertisement
Advertisement