ਪੱਤਰ ਪ੍ਰੇਰਕ
ਫਤਹਿਗੜ੍ਹ ਪੰਜਤੂਰ, 1 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਦੇਸ਼ ਭਰ ਵਿਚ ਸਕੂਲੀ ਵਿਦਿਆਰਥੀਆਂ ਨਾਲ ‘ਪ੍ਰੀਖਿਆ ਪੇ ਚਰਚਾ’ ਸਬੰਧੀ ਕਰਵਾਏ ਸੰਵਾਦ ਵਿੱਚ ਇੱਥੋਂ ਦੇ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਕੂਲ ਦੇ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਸੰਸਥਾ ਦੇ ਮੁੱਖ ਪ੍ਰਬੰਧਕ ਕੁਲਵੰਤ ਸਿੰਘ ਸੰਧੂ ਅਤੇ ਡਾਇਰੈਕਟਰ ਰਣਜੀਤ ਕੌਰ ਸੰਧੂ ਹਾਜ਼ਰ ਸਨ।
ਲੰਬੀ (ਪੱਤਰ ਪ੍ਰੇਰਕ): ਜਵਾਹਰ ਨਵੋਦਿਆ ਵਿਦਿਆਲਿਆ ਵੜਿੰਗ ਖੇੜਾ ਵਿੱਚ ਅੱਜ ਸਮੂਹ ਵਿਦਿਆਲਿਆਂ ਅਤੇ ਸਟਾਫ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਪ੍ਰੀਖਿਆ ਪੇ ਚਰਚਾ’ 2022 ਦਾ ਲਾਈਵ ਪ੍ਰਸਾਰਣ ਦੇਖਿਆ। ਵਿਦਿਆਲਿਆ ਦੇ ਪ੍ਰਿੰਸੀਪਲ ਐੱਸਕੇ ਠਾਕੁਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਇਸ ਵਿਦਿਆਲਿਆ ਦੇ ਕੁੱਲ 491 ਵਿਦਿਆਰਥੀਆਂ ਅਤੇ 38 ਅਧਿਆਪਕਾਂ ਵੱਲੋਂ ਦੇਖਿਆ ਗਿਆ। ਤਪਾ ਮੰਡੀ (ਪੱਤਰ ਪ੍ਰੇਰਕ): ਜਵਾਹਰ ਨਵੋਦਿਆ ਵਿਦਿਆਲਿਆ ਦੇ ਵਿਦਿਆਰਥੀਆਂ ਨੇ ‘ਪ੍ਰੀਖਿਆ ਪੇ ਚਰਚਾ’-ਦਾ ਸਿੱਧਾ ਪ੍ਰਸਾਰਣ ਦੇਖਿਆ। ਇਸ ਮੌਕੇ ਪ੍ਰਿੰਸੀਪਲ ਡਾ. ਹੇਮ ਰਾਜ ਸਿੰਘ, ਕਹਾਣੀਕਾਰ ਅਤਰਜੀਤ ਅਤੇ ਕਵੀ ਸੀ. ਮਾਰਕੰਡਾ ਹਾਜ਼ਰ ਸਨ।