ਵਿਦਿਆਰਥੀਆਂ ਨੇ ਡੀਸੀ ਦਫ਼ਤਰ ਘੇਰਿਆ

ਵਿਦਿਆਰਥੀਆਂ ਨੇ ਡੀਸੀ ਦਫ਼ਤਰ ਘੇਰਿਆ

ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਵਿਦਿਆਰਥੀ। -ਫੋਟੋ:ਸੁਰੇਸ਼

ਜੋਗਿੰਦਰ ਸਿੰਘ ਮਾਨ

ਮਾਨਸਾ, 12 ਮਾਰਚ 

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਐੱਸਸੀ ਵਿਦਿਆਰਥੀਆਂ ਵੱਲੋਂ ਸ਼ਹੀਦ ਬਾਬਾ ਬੂਝਾ ਸਿੰਘ ਭਵਨ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਤੱਕ ਰੋਸ ਮਾਰਚ ਕਰਕੇ ਧਰਨਾ ਦਿੱਤਾ ਗਿਆ। ਇਹ ਧਰਨਾ ਪ੍ਰਦਰਸ਼ਨ ਪ੍ਰਾਈਵੇਟ ਕਾਲਜਾਂ ਵੱਲੋਂ ਐੱਸਸੀ ਵਿਦਿਆਰਥੀਆਂ ਤੋਂ ਜ਼ਬਰਦਸਤੀ ਵਜ਼ੀਫ਼ਾ ਰਾਸ਼ੀ ਵਸੂਲਣ ਖਿਲਾਫ਼ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਵੋਟਾਂ ਬਟੋਰਨ ਲਈ ਐੱਸਸੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਵਜ਼ੀਫ਼ਾ ਪਾਇਆ ਗਿਆ, ਜਦੋਂ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਕੋਈ ਵਜ਼ੀਫ਼ਾ ਜਾਰੀ ਨਹੀਂ ਕੀਤਾ ਗਿਆ। ਜਥੇਬੰਦੀ ਦੇ ਸੂਬਾ ਸਕੱਤਰ ਸੁਖਜੀਤ ਰਾਮਾਨੰਦੀ ਨੇ ਦੱਸਿਆ ਕਿ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਪਿਛਲੇ ਚਾਰ ਸਾਲਾਂ ਤੋਂ ਦਲਿਤ ਵਿਦਿਆਰਥੀਆਂ ਦੇ ਰੁੱਕੇ ਵਜ਼ੀਫ਼ੇ ਤੁਰੰਤ ਜਾਰੀ ਕੀਤੇ ਜਾਣ, ਯੂਨੀਵਰਸਿਟੀ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਵਾਲੇ ਕਾਲਜਾਂ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਨੇ ਕਿਹਾ ਕਿ ਕਾਲਜਾਂ ਨੂੰ ਨੋਟਿਸ ਕੱਢ ਕੇ ਹਦਾਇਤ ਕੀਤੀ ਜਾਵੇਗੀ ਕਿ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਖਿਲਾਫ਼ ਕਾਰਵਾਈ ਹੋਵੇਗੀ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ’ਤੇ ਜਥੇਬੰਦੀ ਵੱਲੋਂ ਵੱਡੀ ਲਾਮਬੰਦੀ ਨਾਲ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗੁਰਵਿੰਦਰ ਨੰਦਗੜ, ਰੀਤੂ ਕੌਰ ਰਮਦਿੱਤੇਵਾਲਾ, ਜਸਪ੍ਰੀਤ ਕੌਰ ਬੱਪੀਆਣਾ, ਗਗਨਦੀਪ ਕੌਰ ਭੰਮੇ ਕਲਾਂ, ਹਰਪ੍ਰੀਤ ਕੌਰ, ਕੁਲਦੀਪ ਕੌਰ, ਗਗਨਦੀਪ ਝੁਨੀਰ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All