ਵਿਦਿਆਰਥੀਆਂ ਵਿੱਦਿਅਕ ਟੂਰ ਲਵਾਇਆ
ਇਥੇ ਮਾਤਾ ਸੁੰਦਰੀ ਕਾਲਜ ਢੱਡੇ ਵੱਲੋਂ ਵੇਰਕਾ ਪਲਾਂਟ ਬਠਿੰਡਾ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆਂ ਗਿਆ, ਇਸ ਟੂਰ ਵਿਚ ਸਾਇੰਸ ਅਤੇ ਕਾਮਰਸ ਵਿਭਾਗ ਦੇ ਲਗਪਗ 100 ਵਿਦਿਆਰਥੀਆਂ ਸ਼ਾਮਲ ਸਨ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐੱਮਡੀ ਗੁਰਬਿੰਦਰ ਸਿੰਘ ਬੱਲੀ ਨੇ...
Advertisement
ਇਥੇ ਮਾਤਾ ਸੁੰਦਰੀ ਕਾਲਜ ਢੱਡੇ ਵੱਲੋਂ ਵੇਰਕਾ ਪਲਾਂਟ ਬਠਿੰਡਾ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆਂ ਗਿਆ, ਇਸ ਟੂਰ ਵਿਚ ਸਾਇੰਸ ਅਤੇ ਕਾਮਰਸ ਵਿਭਾਗ ਦੇ ਲਗਪਗ 100 ਵਿਦਿਆਰਥੀਆਂ ਸ਼ਾਮਲ ਸਨ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐੱਮਡੀ ਗੁਰਬਿੰਦਰ ਸਿੰਘ ਬੱਲੀ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਨੂੰ ਗਿਆਨ ਵਰਧਕ ਸਿੱਧ ਹੁੰਦੇ ਹਨ। ਇਸ ਸਮੇਂ ਵਿਦਿਆਰਥੀਆਂ ਨੇ ਦੁੱਧ ਦੀ ਗੁਣਵੱਤਾ, ਸੁੱਧਤਾ ਅਤੇ ਦੁੱਧ ਤੋਂ ਬਣਦੇ ਪਦਾਰਥ ਨੂੰ ਪ੍ਰਤੱਖ ਰੂਪ ਵਿਚ ਵੇਖਿਆ। ਸੰਸਥਾ ਦੇ ਡਾਇਰੈਕਟਰ ਐਡਮਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਟੂਰਾਂ ਰਾਹੀਂ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਹੁੰਦਾ ਹੈ। ਸੰਸਥਾ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ, ਮੈਡਮ ਪ੍ਰਸ਼ੋਤਮ ਕੌਰ ਅਤੇ ਡਾਇਰੈਕਟਰ ਸਿੰਬਲਜੀਤ ਕੌਰ ਅਤੇ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਨੇ ਵਿਦਿਆਕ ਟੂਰ ਦੀ ਸ਼ਲਾਘਾ ਕੀਤੀ।
Advertisement
Advertisement