ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਟੂਰ ਲਗਾਇਆ
ਭਗਤਾ ਭਾਈ: ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਡਾ. ਸਤਿਦੰਰ ਕੌਰ ਮਾਨ ਦੀ ਅਗਵਾਈ ਹੇਠ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਟੂਰ ਲਗਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ...
Advertisement
ਭਗਤਾ ਭਾਈ:
ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦੇ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਡਾ. ਸਤਿਦੰਰ ਕੌਰ ਮਾਨ ਦੀ ਅਗਵਾਈ ਹੇਠ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਟੂਰ ਲਗਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਵਿਗਿਆਨਕ ਪ੍ਰਦਰਸ਼ਨੀਆਂ, ਮਾਡਲ, ਗੈਲਰੀਆਂ ਅਤੇ ਡੋਮ ਥੀਏਟਰ ਵਿੱਚ ਬ੍ਰਹਿਮੰਡ ਦੇ ਰਹੱਸ ਬਾਰੇ ਫ਼ਿਲਮ ਦੇਖੀ। ਟੂਰ ਦੌਰਾਨ ਸਹਾਇਕ ਅਫ਼ਸਰ ਕਮਲਜੀਤ ਕੌਰ ਨੇ ਵਾਤਾਵਰਨ ਅਤੇ ਇਸ ਦੀ ਜੀਵਨ ਵਿਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰੋਫੈਸਰ ਹਰਪਿੰਦਰ ਕੌਰ ਨੇ ਸਾਇੰਸ ਸਿਟੀ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰੋਫੈਸਰ ਅਮਨਦੀਪ ਕੌਰ, ਪ੍ਰੋਫੈਸਰ ਹਰਦੀਪ ਕੌਰ ਤੇ ਪ੍ਰੋਫੈਸਰ ਅਰਸ਼ਦੀਪ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement
×

