ਵਿਦਿਆਰਥੀਆਂ ਨੇ ਸਿਹਤ ਕੇਂਦਰ ਦਾ ਦੌਰਾ ਕੀਤਾ
ਆਰ ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀਆਂ ਨੇ ਪ੍ਰੈਕਟੀਕਲ ਸਿੱਖਿਆ ਦੇ ਹਿੱਸੇ ਵਜੋਂ ਪ੍ਰਾਇਮਰੀ ਹੈਲਥ ਸੈਂਟਰ ਸ਼ਹਿਣਾ ਦਾ ਦੌਰਾ ਕੀਤਾ। ਇਸ ਦੌਰਾਨ ਡਾਕਟਰਾਂ ਅਤੇ ਮੈਡੀਕਲ ਸਟਾਫ਼ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸੰਤੁਲਿਤ ਖੁਰਾਕ, ਨਿਯਮਤ ਕਸਰਤ ਅਤੇ ਸਫ਼ਾਈ...
ਆਰ ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀਆਂ ਨੇ ਪ੍ਰੈਕਟੀਕਲ ਸਿੱਖਿਆ ਦੇ ਹਿੱਸੇ ਵਜੋਂ ਪ੍ਰਾਇਮਰੀ ਹੈਲਥ ਸੈਂਟਰ ਸ਼ਹਿਣਾ ਦਾ ਦੌਰਾ ਕੀਤਾ। ਇਸ ਦੌਰਾਨ ਡਾਕਟਰਾਂ ਅਤੇ ਮੈਡੀਕਲ ਸਟਾਫ਼ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸੰਤੁਲਿਤ ਖੁਰਾਕ, ਨਿਯਮਤ ਕਸਰਤ ਅਤੇ ਸਫ਼ਾਈ ਦੀ ਮਹੱਤਤਾ ਬਾਰੇ ਦੱਸਿਆ। ਡਾ. ਟਵਿੰਕਲ ਗਰਗ (ਮੈਡੀਕਲ ਅਫਸਰ) ਅਤੇ ਬਲਵਿੰਦਰ ਕੌਰ (ਮਹਿਲਾ ਸੁਪਰਵਾਈਜ਼ਰ) ਨੇ ਡੇਂਗੂ ਅਤੇ ਚਿਕਨਗੁਡਨੀਆ ਦੀ ਰੋਕਥਾਮ ਬਾਰੇ ਚਾਨਣਾ ਪਾਇਆ। ਇਸ ਦੌਰਾਨ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ। ਇਹ ਵਿੱਦਿਅਕ ਟੂਰ ਪ੍ਰਿੰਸੀਪਲ ਅਨੁਜ ਸ਼ਰਮਾ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ ਸਿੱਧੂ ਅਤੇ ਕੋਆਰਡੀਨੇਟਰ ਅੰਜੂ ਸ਼ਰਮਾ ਦੀ ਅਗਵਾਈ ਹੇਠ ਲਾਇਆ ਗਿਆ। ਪ੍ਰਿੰਸੀਪਲ ਅਨੁਜ ਸ਼ਰਮਾ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਹਾਰਕ ਗਤੀਵਿਧੀਆਂ ਰਾਹੀਂ ਅਸਲ ਜੀਵਨ ਨਾਲ ਜੋੜਨਾ, ਸਿੱਖਿਆ ਨੂੰ ਪ੍ਰਸੰਗਿਕ ਅਤੇ ਅਨੁਭਵੀ ਬਣਾਉਣਾ ਹੈ, ਕਿਉਂਕਿ ਪੜ੍ਹਾਈ ਸਿਰਫ਼ ਕਿਤਾਬਾਂ ਤੱਕ ਹੀ ਸੀਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਟੂਰ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਸਾਬਤ ਹੋਇਆ। ਇਸ ਦੌਰਾਨ ਬੱਚਿਆਂ ਨੂੰ ਚੰਗੀਆਂ ਆਦਤਾਂ ਅਪਣਾਉਣ ਅਤੇ ਸਿਹਤ ਸੰਭਾਲ ਦੀ ਮਹੱਤਤਾ ਸਮਝਾਈ ਗਈ।

