ਵਿਦਿਆਰਥੀਆਂ ਨੂੰ ‘ਸੰਵਿਧਾਨ ਦਿਵਸ’ ਬਾਰੇ ਜਾਣੂ ਕਰਵਾਇਆ
ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿੱਚ ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ ਹੇਠ ਸਕੂਲ ਸਟਾਫ ਤੇ ਬੱਚਿਆਂ ਨੇ ਸੰਵਿਧਾਨ ਦਿਵਸ ਮਨਾਇਆ। ਅਧਿਆਪਕਾ ਪਲਵਿੰਦਰ ਕੌਰ ਜਲਾਲ ਅਤੇ ਨੀਤੂ ਸ਼ਰਮਾ ਨੇ ਬੱਚਿਆਂ ਨੂੰ ਸੰਵਿਧਾਨ ਦੇ ਵੱਖ-ਵੱਖ ਪੱਖਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰਿੰਸੀਪਲ ਸੋਨੂੰ ਕਾਂਗੜ ਨੇ ਬੱਚਿਆਂ ਨੂੰ ਸੰਵਿਧਾਨ ਦਿਵਸ ਦੀ ਵਧਾਈ ਦਿੰਦਿਆਂ ਦੱਸਿਆ ਕਿ ਸਾਡਾ ਸੰਵਿਧਾਨ 26 ਨਵੰਬਰ 1949 ਨੂੰ ਬਣ ਕੇ ਤਿਆਰ ਹੋਇਆ ਸੀ ਅਤੇ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ। ਇਸ ਮੌਕੇ ਬਲਵਿੰਦਰ ਕੌਰ, ਰਣਜੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਗੁਰਪ੍ਰੀਤ ਕੌਰ, ਸਵਰਨਜੀਤ ਕੌਰ ਜਲਾਲ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ ਤੇ ਦਵਿੰਦਰ ਕੁਮਾਰ ਹਾਜ਼ਰ ਸਨ।
ਜੈਤੋ (ਸ਼ਗਨ ਕਟਾਰੀਆ): ਯੂਨੀਵਰਸਿਟੀ ਕਾਲਜ ਜੈਤੋ ਵਿੱਚ ‘ਭਾਰਤੀ ਸੰਵਿਧਾਨ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ਨੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਸੰਵਿਧਾਨ ਦੀ ਮਹੱਤਤਾ ਅਤੇ ਇਸ ਦੇ ਲੋਕਤੰਤਰਕ ਮੁੱਲਾਂ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੀ ਅਗਵਾਈ ਕਾਲਜ ਇੰਚਾਰਜ ਡਾ. ਸਮਰਾਟ ਖੰਨਾ ਨੇ ਕੀਤੀ ਅਤੇ ਉਨ੍ਹਾਂ ਦੇ ਨਾਲ਼ ਸੀਨੀਅਰ ਫ਼ੈਕਲਟੀ ਮੈਂਬਰ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ, ਪ੍ਰੋ. ਰੁਪਿੰਦਰ ਪਾਲ ਸਿੰਘ ਧਰਮਸੋਤ ਅਤੇ ਕੌਮੀ ਸੇਵਾ ਯੋਜਨਾ ਪ੍ਰੋਗਰਾਮ ਅਫ਼ਸਰ ਡਾ. ਭਵਨਦੀਪ ਕੌਰ ਉੱਪਲ ਤੇ ਪ੍ਰੋ. ਵਿਸ਼ਾਲ ਸਿੰਗਲਾ ਸ਼ਾਮਲ ਰਹੇ।
ਮਾਨਸਾ (ਜੋਗਿੰਦਰ ਸਿੰਘ ਮਾਨ): ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਐੱਨ ਐੱਸ ਐੱਸ ਵਿਭਾਗ ਵੱਲੋਂ ਕਾਲਜ ਪ੍ਰਿੰਸੀਪਲ ਡਾ. ਹਰਦੀਪ ਸਿੰਘ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਜਸਕਰਨ ਸਿੰਘ, ਪ੍ਰੋ. ਅੰਬੇਸ਼ ਭਾਰਦਵਾਜ, ਡਾ. ਕੁਲਦੀਪ ਸਿੰਘ, ਐੱਨ ਐੱਸ ਐੱਸ ਪ੍ਰੋਗਰਾਮ ਅਫ਼ਸਰ ਡਾ. ਅਜਮੀਤ ਕੌਰ ਤੇ ਪ੍ਰੋ. ਜੋਤੀ ਵੀ ਮੌਜੂਦ ਸਨ।
