ਗੁਰੂਹਰਸਹਾਏ: ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਹਰ ਸਹਾਏ ਦੇ 25 ਖਿਡਾਰੀਆਂ ਨੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿੱਚ ਹੋਏ ਜ਼ਿਲ੍ਹਾ ਪੱਧਰੀ ਗਤਕਾ ਟੂਰਨਾਮੈਂਟ ਵਿੱਚ ਭਾਗ ਲਿਆ। ਇਸ ਦੌਰਾਨ ਸਕੂਲ ਦੇ ਖਿਡਾਰੀਆਂ ਨੇ ਕੁਲ 32 ਤਗ਼ਮੇ ਜਿੱਤੇ, ਜਿਨ੍ਹਾਂ ਵਿੱਚੋਂ 15 ਸੋਨੇ ਦੇ, ਚਾਦੀ ਦੇ 12 ਅਤੇ ਕਾਂਸੀ ਦੇ 5 ਤਗ਼ਮੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਪੰਕਜ ਧਮੀਜਾ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਮਹੀਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਦਾ ਸਕੂਲ ਵਿੱਚ ਭਰਵਾਂ ਸਵਾਗਤ ਕੀਤਾ। -ਪੱਤਰ ਪ੍ਰੇਰਕ