ਜੈਤੋ (ਸ਼ਗਨ ਕਟਾਰੀਆ): ਜੈਤੋ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਸੂਬਾ ਸਿੰਘ ਬਾਦਲ ਨੂੰ ਟਰੱਕ ਅਪਰੇਟਰਾਂ ਵੱਲੋਂ ਸਮਰਥਨ ਦਿੱਤਾ ਗਿਆ ਹੈ। ਟਰੱਕ ਯੂਨੀਅਨ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜੈਲਦਾਰ ਦੀ ਅਗਵਾਈ ਵਿੱਚ ਟਰੱਕ ਅਪਰੇਟਰਾਂ ਨੇ ਸੂਬਾ ਸਿੰਘ ਬਾਦਲ ਨਾਲ ਮੀਟਿੰਗ ਕਰਕੇ ਆਪਣੀਆਂ ਸਮੱਸਿਆਵਾਂ ਦੱਸੀਆਂ ਅਤੇ ਟਰੱਕ ਯੂਨੀਅਨਾਂ ਬਹਾਲ ਕਰਨ ਦੀ ਮੰਗ ਰੱਖੀ। ਸ੍ਰੀ ਬਾਦਲ ਵੱਲੋਂ ਅਕਾਲੀ-ਬਸਪਾ ਸਰਕਾਰ ਆਉਣ ’ਤੇ ਟਰੱਕ ਯੂਨੀਅਨਾਂ ਨੂੰ ਬਹਾਲ ਕਰਨ ਅਤੇ ਅਪਰੇਟਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤੇ ਜਾਣ ’ਤੇ ਟਰੱਕ ਅਪਰੇਟਰਾਂ ਵੱਲੋਂ ਸ੍ਰੀ ਬਾਦਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਜਸਪਾਲ ਸਿੰਘ ਕਾਟਾ, ਮੰਟਾ ਸਿੰਘ, ਬਾਬੂ ਮੱਲਣ, ਤਾਰਾ ਚੰਦ, ਪ੍ਰਿਤਪਾਲ ਸਿੰਘ ਪਿ੍ਰਥੀ, ਕਿੱਕਰ ਸਿੰਘ ਤੇ ਸੁੱਖਾ ਸਿੰਘ ਆਦਿ ਹਾਜ਼ਰ ਸਨ।