ਸਿਵੀਆਂ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ
ਬਠਿੰਡਾ ਦੇ ਨਜ਼ਦੀਕੀ ਪਿੰਡ ਸਿਵੀਆਂ ਵਿੱਚ ਇੱਕ ਨੌਜਵਾਨ ਵੱਲੋਂ ਮਾਨਸਿਕ ਪਰੇਸ਼ਾਨੀ ਕਾਰਨ ਪੱਖੇ ਨਾਲ ਲਟਕ ਕੇ ਫਾਹਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਸਹਾਰਾ ਵੈਲਫੇਅਰ ਦੀ ਲਾਈਫ ਸੇਵਿੰਗ ਹੈਲਪਲਾਈਨ ’ਤੇ ਸੂਚਨਾ ਮਿਲਣ ’ਤੇ ਸੰਸਥਾ ਦੀ ਟੀਮ ਦੇ ਮੈਂਬਰ ਵਿੱਕੀ ਕੁਮਾਰ...
Advertisement
ਬਠਿੰਡਾ ਦੇ ਨਜ਼ਦੀਕੀ ਪਿੰਡ ਸਿਵੀਆਂ ਵਿੱਚ ਇੱਕ ਨੌਜਵਾਨ ਵੱਲੋਂ ਮਾਨਸਿਕ ਪਰੇਸ਼ਾਨੀ ਕਾਰਨ ਪੱਖੇ ਨਾਲ ਲਟਕ ਕੇ ਫਾਹਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਸਹਾਰਾ ਵੈਲਫੇਅਰ ਦੀ ਲਾਈਫ ਸੇਵਿੰਗ ਹੈਲਪਲਾਈਨ ’ਤੇ ਸੂਚਨਾ ਮਿਲਣ ’ਤੇ ਸੰਸਥਾ ਦੀ ਟੀਮ ਦੇ ਮੈਂਬਰ ਵਿੱਕੀ ਕੁਮਾਰ ਆਪਣੇ ਸਾਥੀਆਂ ਸਮੇਤ ਤੁਰੰਤ ਘਟਨਾ ਸਥਾਨ ’ਤੇ ਪਹੁੰਚੇ। ਇਸ ਬਾਰੇ ਤੁਰੰਤ ਥਾਣਾ ਥਰਮਲ ਪੁਲੀਸ ਨੂੰ ਸੂਚਿਤ ਕੀਤਾ ਗਿਆ। ਘਟਨਾ ਸਥਾਨ ਉੱਤੇ ਪੁਹੁੰਚੀ ਪੁਲੀਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਸਨਾਖ਼ਤ ਸ਼ੰਟੀ ਵਾਸੀ ਸਿਵੀਆਂ ਪਿੰਡ ਵਜੋਂ ਹੋਈ ਹੈ। ਪੁਲੀਸ ਅਤੇ ਪਿੰਡ ਦੇ ਲੋਕਾਂ ਦੇ ਦੱਸਣ ਅਨੁਸਾਰ ਨੌਜਵਾਨ ਪਿੰਡ ਵਿਚ ਹੀ ਵੈਲਡਿੰਗ ਦਾ ਕੰਮ ਕਰਦਾ ਸੀ ਅਤੇ ਲੰਮੇ ਸਮੇਂ ਤੋਂ ਮਾਨਸਿਕ ਪਰੇਸ਼ਾਨੀ ਨਾਲ ਜੂਝ ਰਿਹਾ ਸੀ।
Advertisement
Advertisement
×