ਪੱਤਰ ਪ੍ਰੇਰਕ
ਅਜੀਤਵਾਲ, 25 ਜੁਲਾਈ
ਮੋਗਾ ਦੇ ਵੱਡੇ ਪਿੰਡ ਦੌਧਰ ਵਿੱਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨ ਵੱਲੋਂ ਲੋਪੋਂ ਰੋਡ ਸਥਿਤ ਬਣੇ ਡੇਰਾ ਸਤਸੰਗ ਬਿਆਸ ਦੇ ਮੁੱਖ ਗੇਟ ਨਾਲ ਲੱਗੇ ਬਿਜਲੀ ਦੇ ਖੰਬੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਪਤਾ ਲੱਗਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ 20 ਸਾਲ ਪੁੱਤਰ ਅਮਰਜੀਤ ਸਿੰਘ ਵਾਸੀ ਦੌਧਰ ਸ਼ਰਕੀ ਕਾਫੀ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਦੱਸਿਆ ਗਿਆ ਹੈ ਕਿ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਵੱਲੋਂ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਗਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ।