ਆਰਥਿਕ ਤੰਗੀ ਕਾਰਨ ਮਜ਼ਦੂਰ ਵੱਲੋਂ ਖੁਦਕੁਸ਼ੀ
ਸੰਗਤ ਮੰਡੀ (ਪੱਤਰ ਪ੍ਰੇਰਕ): ਥਾਣਾ ਸਦਰ ਅਧੀਨ ਆਉਂਦੇ ਪਿੰਡ ਤਿਉਣਾ ਵਿੱਚ ਇੱਕ ਮਜ਼ਦੂਰ ਨੇ ਅੱਜ ਸਵੇਰੇ ਛੇ ਵਜੇ ਵਾਟਰ ਵਰਕਸ ਵਾਲੀ ਡਿੱਗੀ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਗੁਰਦਾਸ ਸਿੰਘ (45) ਪੁੱਤਰ ਕਰਨੈਲ ਸਿੰਘ ਵਜੋਂ...
Advertisement
ਸੰਗਤ ਮੰਡੀ (ਪੱਤਰ ਪ੍ਰੇਰਕ): ਥਾਣਾ ਸਦਰ ਅਧੀਨ ਆਉਂਦੇ ਪਿੰਡ ਤਿਉਣਾ ਵਿੱਚ ਇੱਕ ਮਜ਼ਦੂਰ ਨੇ ਅੱਜ ਸਵੇਰੇ ਛੇ ਵਜੇ ਵਾਟਰ ਵਰਕਸ ਵਾਲੀ ਡਿੱਗੀ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਗੁਰਦਾਸ ਸਿੰਘ (45) ਪੁੱਤਰ ਕਰਨੈਲ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਦਾਸ ਸਿੰਘ ਦੀ ਲੜਕੀ ਜੋ ਕਿ ਬਚਪਨ ਤੋਂ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ। ਉਸ ਦੇ ਇਲਾਜ ਲਈ ਉਹ ਸਾਰਾ ਦਿਨ ਭਟਕਦਾ ਰਹਿੰਦਾ ਸੀ, ਜਿਸ ਕਰਕੇ ਉਸ ਦਾ ਕੰਮ ਵੀ ਠੱਪ ਹੋ ਗਿਆ ਸੀ। ਇਸੇ ਕਰ ਕੇ ਉਹ ਪਿਛਲੇ ਲੰਬੇ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸਦੇ ਚੱਲਦਿਆਂ ਉਸ ਨੇ ਅੱਜ ਇਹ ਕਦਮ ਚੁੱਕ ਲਿਆ। ਪਿੰਡ ਵਾਸੀਆਂ ਨੇ ਸਰਕਾਰ ਕੋਲੋਂ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
Advertisement
Advertisement