ਹੰਡਿਆਇਆ (ਪੱਤਰ ਪ੍ਰੇਰਕ): ਕਸਬੇ ਦੇ ਇਕ ਵਿਅਕਤੀ ਨੇ ਅੱਜ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਹੰਡਿਆਇਆ ਪੁਲੀਸ ਚੌਕੀ ਦੇ ਇੰਚਾਰਜ ਐੱਸਆਈ ਗੁਲਾਬ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਬੱਗੀ (40) ਪੁੱਤਰ ਨਾਹਰ ਸਿੰਘ ਵਾਸੀ ਸਲਾਨੀ ਪੱਤੀ ਹੰਡਿਆਇਆ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਨਾਲ ਉਸ ਦੀ ਮੌਤ ਹੋ ਗਈ। ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸ਼ਿੰਦਰਪਾਲ ਕੌਰ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।