ਪਤਨੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖੁ਼ਦਕਸ਼ੀ, ਕੇਸ ਦਰਜ

ਪਤਨੀ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਖੁ਼ਦਕਸ਼ੀ, ਕੇਸ ਦਰਜ

ਇਕਬਾਲ ਸਿੰਘ ਸ਼ਾਂਤ
ਲੰਬੀ, 7 ਅਗਸਤ

ਪਿੰਡ ਮਿੱਡੂਖੇੜਾ ਵਿੱਚ ਪਤਨੀ ਤੋਂ ਪ੍ਰੇਸ਼ਾਨ ਇਕ ਵਿਅਕਤੀ ਨੇ ਖੁ਼ਦਕੁਸ਼ੀ ਕਰ ਲਈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਨੂੰਹ ਖਿਲਾਫ਼ ਕੇਸ ਦਰਜ ਕੀਤਾ ਹੈ। ਇਹ ਮਾਮਲਾ ਨਾਜ਼ਾਇਜ਼ ਸਬੰਧਾਂ ਦੇ ਸ਼ੱਕ ਨਾਲ ਜੁੜਿਆ ਹੋਇਆ ਹੈ। ਦਇਆ ਸਿੰਘ(87) ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਆਖਿਆ ਕਿ ਉਸਦੇ ਲੜਕੇ ਗੁਰਮੇਜ ਸਿੰਘ ਦਾ ਆਪਣੀ ਪਤਨੀ ਪਰਵਿੰਦਰ ਕੌਰ ਨਾਲ ਝਗੜਾ ਰਹਿੰਦਾ ਸੀ। ਗੁਰਮੇਜ ਸਿੰਘ ਨੂੰ ਸ਼ੱਕ ਸੀ ਕਿ ਪਰਵਿੰਦਰ ਕੌਰ ਦਾ ਸਾਹਬ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨਾਲ ਨਾਜਾਇਜ਼ ਸਬੰਧ ਹਨ। ਉਸਨੇ ਕਿਹਾ ਕਿ ਗੁਰਮੇਜ ਸਿੰਘ ਦਾ ਪਰਵਿੰਦਰ ਕੌਰ ਨਾਲ ਝਗੜਾ ਹੋਇਆ ਤੋਂ ਮਗਰੋਂ ਉਸਨੇ ਕਾਫੀ ਸ਼ਰਾਬ ਪੀਤੀ ਅਤੇ ਫਿਰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਤੇ ਉਸ ਦੀ ਮੌਤ ਹੋ ਗਈ। ਲੰਬੀ ਪੁਲੀਸ ਨੇ ਦਇਆ ਸਿੰਘ ਦੇ ਬਿਆਨਾਂ 'ਤੇ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All