ਪੱਤਰ ਪ੍ਰੇਰਕ
ਟੱਲੇਵਾਲ, 5 ਸਤੰਬਰ
ਪਿੰਡ ਛੀਨੀਵਲ ਖੁਰਦ ਵਿੱਚ ਇਕ ਮਜ਼ਦੂਰ ਔਰਤ ਨੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕਾ ਦੇ ਪਤੀ ਵਿਰੁੱਧ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਪੁਲੀਸ ਅਨੁਸਾਰ ਪਿੰਡ ਛੀਨੀਵਾਲ ਖੁਰਦ ਦੀ ਬਲਜਿੰਦਰ ਕੌਰ ਨੇ ਆਪਣੇ ਪਤੀ ਬਲਦੇਵ ਸਿੰਘ ਨਾਲ ਘਰੇਲੂ ਕਲੇਸ਼ ਦੇ ਚੱਲਦਿਆਂ ਘਰ ਵਿੱਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਿ੍ਤਕਾ ਦੀ ਭੈਣ ਪਰਮਜੀਤ ਕੌਰ ਵਾਸੀ ਲਹੁਕੇ ਖੁਰਦ (ਫ਼ਿਰੋਜ਼ਪੁਰ) ਦੇ ਬਿਆਨਾਂ ’ਤੇ ਪੁਲੀਸ ਨੇ ਬਲਦੇਵ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕਾ ਦੇ ਤਿੰਨ ਬੱਚੇ ਹਨ।