ਪੱਤਰ ਪ੍ਰੇਰਕ
ਹੰਡਿਆਇਆ, 19 ਸਤੰਬਰ
ਇੱਥੋਂ ਦੇ ਰਹਿਣ ਵਾਲੇ 24 ਸਾਲਾ ਨੌਜਵਾਨ ਨੇ ਬੇਰੁਜ਼ਗਾਰੀ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੰਡਿਆਇਆ ਦੇ ਦਰਸ਼ਨ ਸਿੰਘ ਨੇ ਪੁਲੀਸ ਚੌਕੀ ਵਿੱਚ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਲੜਕਾ ਜਗਜੀਤ ਸਿੰਘ ਪੜ੍ਹਿਆ-ਲਿਖ਼ਿਆ ਹੋਣ ਦੇ ਬਾਵਜੂਦ ਬੇਰੁਜ਼ਗਾਰ ਸੀ। ਇਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ, ਲੰਘੀ ਸ਼ਾਮ ਉਸ ਨੇ ਕੋਈ ਜ਼ਹਿਰਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।