ਜੋਗਾ: ਖੁਦਕੁਸ਼ੀ ਮਾਮਲੇ ਵਿੱਚ ਅਜੇ ਤੱਕ ਮੁਲਜ਼ਮ ਨੂੰ ਗ੍ਰਿਫਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਚੀਨਾ ਇਨਸਾਫ ਦਿਵਾਓ ਸੰਘਰਸ਼ ਕਮੇਟੀ ਅਕਲੀਆ ਦੀ ਅਗਵਾਈ ਹੇਠ ਸੈਂਕੜੇ ਲੋਕਾਂ ਵੱਲੋਂ ਥਾਣਾ ਜੋਗਾ ਦਾ ਘਿਰਾਓ ਕਰ ਕੇ ਧਰਨਾ ਲਗਾਇਆ ਗਿਆ। ਧਰਨੇ ਵਾਲੀ ਜਗ੍ਹਾ ਉਪਰ ਪਹੁੰਚੇ ਡੀ.ਐੱਸ.ਪੀ ਗੁਰਮੀਤ ਸਿੰਘ ਬਰਾੜ ਨੇ ਦੱਸਿਆ ਕਿ ਥਾਣਾ ਜੋਗਾ ਵਿੱਚ ਮੁਲਜ਼ਮ ਜੁਗਜੀਵਨ ਸਿੰਘ ਉਰਫ ਜੱਗੂ ਵਾਸੀ ਭਾਈ ਰੂਪਾ ਜ਼ਿਲ੍ਹਾ ਬਠਿੰਡਾ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। -ਪੱਤਰ ਪ੍ਰੇਰਕ