ਵੱਖ-ਵੱਖ ਥਾਈਂ ਤਿੰਨ ਜਣਿਆਂ ਵੱਲੋਂ ਖੁਦਕੁਸ਼ੀਆਂ

ਫਿਰੋਜ਼ਪੁਰ ’ਚ ਸਹੁਰਿਆਂ ਤੋਂ ਤੰਗ ਵਿਆਹੁਤਾ ਨੇ ਕੀਤੀ ਆਤਮ-ਹੱਤਿਆ

ਵੱਖ-ਵੱਖ ਥਾਈਂ ਤਿੰਨ ਜਣਿਆਂ ਵੱਲੋਂ ਖੁਦਕੁਸ਼ੀਆਂ

ਅਸ਼ੋਕ ਕੁਮਾਰ ਦੀ ਫਾਈਲ ਫੋਟੋ।

ਨਿੱਜੀ ਪੱਤਰ ਪੇ੍ਰਕ

ਫ਼ਿਰੋਜ਼ਪੁਰ, 25 ਫ਼ਰਵਰੀ

ਤਿੰਨ ਸਾਲ ਪਹਿਲਾਂ ਵਿਆਹੀ ਇੱਕ ਲੜਕੀ ਨੇ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਪਤੀ ’ਤੇ ਦੋਸ਼ ਲੱਗਾ ਹੈ ਕਿ ਉਹ ਆਪਣੀ ਪਤਨੀ ਦੇ ਬੱਚਾ ਨਾ ਹੋਣ ਕਰਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ।

ਇਹ ਕੇਸ ਥਾਣਾ ਤਲਵੰਡੀ ਭਾਈ ਵਿਚ ਦਰਜ ਕੀਤਾ ਗਿਆ ਹੈ। ਜ਼ੀਰਾ ਦੇ ਪਿੰਡ ਰਟੋਲ ਰੋਹੀ ਦੇ ਠਾਣਾ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਬੇਟੀ ਹਰਦੀਪ ਕੌਰ (24) ਦੀ ਸ਼ਾਦੀ ਕਰੀਬ ਤਿੰਨ ਸਾਲ ਪਹਿਲਾਂ ਪਿੰਡ ਕਰਮਿੱਤੀ ਵਿਚ ਰਹਿੰਦੇ ਹਰਮਨਦੀਪ ਸਿੰਘ ਨਾਲ ਹੋਈ ਸੀ। ਹਰਦੀਪ ਕੌਰ ਅਜੇ ਤੱਕ ਮਾਂ ਨਹੀਂ ਬਣੀ ਸੀ, ਜਿਸ ਕਰਕੇ ਉਸ ਦਾ ਪਤੀ ਉਸ ਨੂੰ ਤੰਗ ਕਰਦਾ ਰਹਿੰਦਾ ਸੀ। ਮੰਗਲਵਾਰ ਰਾਤ ਦਸ ਵਜੇ ਹਰਦੀਪ ਕੌਰ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਹਰਮਨਦੀਪ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜੋ ਅਜੇ ਫ਼ਰਾਰ ਦੱਸਿਆ ਜਾਂਦਾ ਹੈ।

ਬਠਿੰਡਾ (ਪੱਤਰ ਪੇ੍ਰਕ): ਅੱਜ ਸਵੇਰ 7 ਵਜੇ ਇੱਕ ਨੌਜਵਾਨ ਨੇ ਮਾਲ ਗੱਡੀ ਦੇ ਥੱਲੇ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਦੁਰਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਟੀਮ ਦੇ ਮੈਂਬਰ ਨੇ ਦੇਖਿਆ ਕਿ ਨੌਜਵਾਨ ਦੀ ਲਾਸ਼ ਦੋ ਭਾਗਾਂ ਵਿਚ ਕੱਟੀ ਗਈ। ਮੌਕੇ ’ਤੇ ਜੀਆਰਪੀ ਪੁਲੀਸ ਪੁੱਜੀ ਹੋਈ ਸੀ। ਸਹਾਰਾ ਵਰਕਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ । ਜ਼ਿਕਰਯੋਗ ਹੈ ਕਿ ਬਠਿੰਡਾ ਵਿਚ ਇਸ ਹਫ਼ਤੇ ਤਿੰਨ ਨੌਜਵਾਨਾਂ ਨੇ ਵੱਖ ਵੱਖ ਤਰੀਕੇ ਨਾਲ ਆਪਣੀ ਜੀਵਨ ਲੀਲ੍ਹਾ ਸਮਾਪਤ ਕੀਤੀ ਹੈ।

ਬੁਢਲਾਡਾ (ਅਮਿਤ ਕੁਮਾਰ): ਸਥਾਨਕ ਸ਼ਹਿਰ ਦੇ ਇੱਕ ਮਸ਼ਹੂਰ ਹੈਂਡਲੂਮ ਦੁਕਾਨ ਦੇ ਮਾਲਕ ਅਸ਼ੋਕ ਕੁਮਾਰ ਪੁੱਤਰ ਬਿਹਾਰੀ ਲਾਲ ਖਾਈਵਾਲਾ ਨੇ ਦੁਕਾਨ ਦੀ ਛੱਤ ’ਤੇ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰ ਲਈ। ਸਿਟੀ ਪੁਲੀਸ ਨੇ ਮ੍ਰਿਤਕ ਦੀ ਪਤਨੀ ਊਸ਼ਾ ਦੇਵੀ ਅਤੇ ਪੁੱਤਰ ਬਾਕੇਸ਼ ਬਿਹਾਰੀ ਦੇੇ ਬਿਆਨ ਦੇ ਆਧਾਰ ’ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਪੋਸਟ ਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

ਗਾਲੀ-ਗਲੋਚ ਅਤੇ ਕੁੱਟਮਾਰ ਤੋਂ ਪ੍ਰੇਸ਼ਾਨ ਔਰਤ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

ਜਲਾਲਾਬਾਦ (ਨਿੱਜੀ ਪੱਤਰ ਪੇ੍ਰਕ): ਘਰ ਦਾ ਸਾਮਾਨ ਸੁੱਟਣ, ਗਾਲੀ ਗਲੋਚ ਕਰਨ ਅਤੇ ਮਾਰਕੁੱਟ ਤੋਂ ਤੰਗ ਆ ਕੇ ਔਰਤ ਨੇ ਜ਼ਹਿਰੀਲੀ ਦਵਾਈ ਨਿਗਲ ਲਈ ਜਿਸ ਨੂੰ ਗੰਭੀਰ ਹਾਲਤ ’ਚ ਹਸਪਤਾਲ ਭਰਤੀ ਕਰਾਇਆ ਗਿਆ ਹੈ। ਥਾਣਾ ਵੈਰੋਕਾ ਪੁਲੀਸ ਨੇ ਇਸ ਸਬੰਧੀ 4 ਮੁਲਜ਼ਮਾਂ ਖ਼ਿਲਾਫ਼ ਧਾਰਾ 116 ਅਧੀਨ ਪਰਚਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਐੱਸਆਈ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਪ੍ਰੀਤ ਕੌਰ ਵਾਸੀ ਚੱਕ ਜਾਨੀਸਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਰਮ ਸਿੰਘ, ਗੁਰਭੇਜ ਸਿੰਘ, ਸੁਖਪਾਲ ਸਿੰਘ ਅਤੇ ਕੁਲਦੀਪ ਕੌਰ ਵਾਸੀ ਚੱਕ ਜਾਨੀਸਰ ਨੇ ਉਸ ਦੇ ਘਰ ’ਚ ਦਾਖਲ ਹੋ ਕੇ ਉਸ ਦਾ ਸਾਮਾਨ ਗਲੀ ’ਚ ਸੁੱਟਿਆ ਅਤੇ ਉਸ ਨਾਲ ਗਾਲੀ ਗਲੋਚ ਕਰਦੇ ਹੋਏ ਉਸ ਨਾਲ ਕੁੱਟਮਾਰ ਕੀਤੀ ਗਈ ਜਿਸ ਤੋਂ ਤੰਗ ਆ ਕੇ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਔਰਤ ਦੀ ਗੰਭੀਰ ਹਾਲਤ ਦੇ ਚਲਦੇ ਹਸਪਤਾਲ ਭਰਤੀ ਕਰਾਇਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All