ਹਮਲੇ ਮਗਰੋਂ ਪਹਿਲੀ ਵਾਰ ਜਨਤਕ ਹੋਏ Sukhbir Singh Badal
ਤਖ਼ਤ ਦਮਦਮਾ ਸਾਹਿਬ ਨਤਮਸਤਕ ਹੋਏ; ਪੰਜਾਬ ਨੂੰ ਵਿਰੋਧੀ ਤਾਕਤਾਂ ਤੋਂ ਬਚਾਉਣ ਦਾ ਸੱਦਾ
ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨਾਂਦੇੜ ਵਿਖੇ ਆਪਣੇ ’ਤੇ ਹੋਏ ਹਮਲੇ ਤੋਂ ਬਾਅਦ ਪਹਿਲੀ ਵਾਰ ਜਨਤਕ ਹਾਜ਼ਰੀ ਲਵਾਈ। ਉਨ੍ਹਾਂ ਨੇ ਤਖ਼ਤ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਹਮਲੇ ਤੋਂ ਬਚਾਉਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਪੰਜਾਬ ਨੂੰ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਬਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸ੍ਰੀ ਬਾਦਲ ਨੇ ਕਿਹਾ ਕਿ ਕੁਝ ਤਾਕਤਾਂ ਸਿੱਖ ਲੀਡਰਸ਼ਿਪ ਨੂੰ ਖ਼ਤਮ ਕਰਕੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਤਬਾਹ ਕਰਨਾ ਚਾਹੁੰਦੀਆਂ ਹਨ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦੇਵੇਗਾ। ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ।
ਸ੍ਰੀ ਬਾਦਲ ਨੇ ਕਿਹਾ ਕਿ ਉਹ ਉਸ ਗੁਰੂ ਦਾ ਸ਼ੁਕਰਾਨਾ ਕਰਨ ਲਈ ਇੱਥੇ ਆਏ ਹਨ, ਜਿਸ ਨੇ ਉਨ੍ਹਾਂ ਨੂੰ ਹਮਲਾਵਰਾਂ ਤੋਂ ਬਚਾਇਆ। ਇਸ ਮੌਕੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਸਮੇਤ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਮੌਜੂਦ ਸਨ।

