DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Miri-Piri Khalsa March ਦੇ ਪਿੰਡ ਬਾਦਲ ਪੁੱਜਣ ’ਤੇ Sukhbir Badal ਵੱਲੋਂ ਪੰਥ ਨੂੰ ਇਕਜੁੱਟ ਹੋਣ ਦਾ ਸੱਦਾ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਪਿੰਡ ਬਾਦਲ ਪੁੱਜਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸਵਾਗਤ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਨੇ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ...

  • fb
  • twitter
  • whatsapp
  • whatsapp
featured-img featured-img
ਖ਼ਾਲਸਾ ਮਾਰਚ ਦੌਰਾਨ ਪ੍ਰਸ਼ਾਦ ਲੈਂਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ।
Advertisement

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਪਿੰਡ ਬਾਦਲ ਪੁੱਜਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸਵਾਗਤ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਨੇ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪੰਜ ਪਿਆਰਿਆਂ, ਜਥੇਦਾਰਾਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲ ਤਖ਼ਤ ਤੋਂ ਸ਼ੁਰੂ ਹੋਇਆ ਮਾਰਚ ਮਾਲਵੇ ਰਾਹੀਂ ਪਿੰਡ ਬਾਦਲ ਪੁੱਜਿਆ ਹੈ। ਉਨ੍ਹਾਂ ਖ਼ਾਲਸਾ ਪੰਥ ਨੂੰ ਇੱਕ ਮੰਚ ਉੱਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਥ ਨੂੰ ਕਮਜ਼ੋਰ ਕਰਨ ਅਤੇ ਵੰਡਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਮਹਾਰਾਜ ਖ਼ਾਲਸਾ ਪੰਥ ਨੂੰ ਚੜ੍ਹਦੀ ਕਲਾ, ਏਕਤਾ ਅਤੇ ਪੰਥ ਵਿਰੋਧੀ ਤਾਕਤਾਂ ਦਾ ਸਾਹਮਣਾ ਕਰਨ ਦਾ ਬਲ ਬਖਸ਼ਣ।

Advertisement

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਸ਼ਿਆਂ ਅਤੇ ਵਿਰਸੇ ਤੋਂ ਦੂਰ ਹੋ ਰਹੀ ਨੌਜਵਾਨੀ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੌਰਾਨ ਇਹ ਮਾਰਚ ਪੰਥਕ ਜਾਗਰੂਕਤਾ ਦਾ ਸੰਦੇਸ਼ ਦੇ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਪੰਥ ਨੂੰ ਸੇਧ ਦਿੰਦਾ ਆਇਆ ਹੈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਤੇ ਹੋਰ ਹਾਜ਼ਰ ਸਨ।

Advertisement

Advertisement
×