DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sukhbir Singh Badal ਵੱਲੋਂ ਪੰਜਾਬ ਬਚਾਓ ਯਾਤਰਾ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਦੋਦਾ ਵਿੱਚ ਪਾਰਟੀ ਦੀ ਘਰ-ਘਰ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਆਗੂ ਤੇ ਵਰਕਰ ਲੋਕਾਂ ਕੋਲ ਪਹੁੰਚ ਕਰ ਕੇ ਪਾਰਟੀ ਦੇ ਚੋਣ ਮਨੋਰਥ ਪੱਤਰ...

  • fb
  • twitter
  • whatsapp
  • whatsapp
featured-img featured-img
ਪਿੰਡ ਦੋਦਾ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਦੋਦਾ ਵਿੱਚ ਪਾਰਟੀ ਦੀ ਘਰ-ਘਰ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਆਗੂ ਤੇ ਵਰਕਰ ਲੋਕਾਂ ਕੋਲ ਪਹੁੰਚ ਕਰ ਕੇ ਪਾਰਟੀ ਦੇ ਚੋਣ ਮਨੋਰਥ ਪੱਤਰ ਬਾਰੇ ਫੀਡਬੈਕ ਲੈਣਗੇ। ਉਨ੍ਹਾਂ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਦਾ ਰੂਪ ਦਿੱਤਾ ਜਾਵੇ। ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲਣ ਅਤੇ ਸਾਰੀ ਜਾਇਦਾਦ ਵੀ ਜ਼ਬਤ ਕਰਨ ਦਾ ਕਾਨੂੰਨ ਬਣਾਇਆ ਜਾਵੇਗਾ। ਦਲ ਦੇ ਸੱਤਾ ਵਿੱਚ ਆਉਣ ਦੇ ਇੱਕ ਸਾਲ ਦੇ ਅੰਦਰ-ਅੰਦਰ ਖਾਲੀ ਪਈਆਂ 3 ਲੱਖ ਸਰਕਾਰੀ ਆਸਾਮੀਆਂ ਭਰੀਆਂ ਜਾਣਗੀਆਂ। ਪਿੰਡਾਂ ਵਿਚ ਲਾਲ ਡੋਰੇ ਦੇ ਅੰਦਰ ਰਹਿੰਦੇ ਲੋਕਾਂ ਨੂੰ ਘਰਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਜਾਣਗੇ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਗੁਰਮੀਤ ਮਾਨ, ਨਵਤੇਜ ਸਿੰਘ ਕਾਉਣੀ, ਗੁਰਵਿੰਦਰ ਸਿੰਘ, ਚਰਨਜੀਤ ਭੂੰਦੜ ਤੇ ਗੁਲਾਬ ਸਿੰਘ ਵੀ ਮੌਜੂਦ ਸਨ।

Advertisement
Advertisement
×