ਭੁੱਚੋ ਮੰਡੀ: ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਐਜ਼ੂਕੇਸ਼ਨ ਲਹਿਰਾ ਮੁਹੱਬਤ (ਬਠਿੰਡਾ) ਦਾ ਬੀਐੱਡ ਸਮੈੱਸਟਰ ਪਹਿਲਾ ਦਾ ਨਤੀਜਾ ਸੌ ਫੀਸਦੀ ਰਿਹਾ। ਸੁਮਨਪ੍ਰੀਤ ਕੌਰ ਨੇ ਕਾਲਜ ਵਿੱਚੋਂ ਪਹਿਲਾ, ਰਾਜਪ੍ਰੀਤ ਕੌਰ ਨੇ ਦੂਜਾ ਅਤੇ ਕੁਲਦੀਪ ਕੌਰ, ਨਵਜਿੰਦ ਕੌਰ ਤੇ ਸੁਖਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸੰਸਥਾ ਦੇ ਡਾਇਰੈਕਟਰ ਕੇਸਰ ਸਿੰਘ ਧਲੇਵਾਂ, ਐਮਡੀ ਲਖਵੀਰ ਸਿੰਘ ਸਿੱਧੂ ਅਤੇ ਕਾਲਜ ਦੇ ਐਡਮਨਿਸਟਰੇਟਿਵ ਕੁਲਵੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।ਇਸ ਮੌਕੇ ਪ੍ਰਿੰਸੀਪਲ ਡਾ. ਮੁਕੇਸ਼ ਕੁਮਾਰ ਸ਼ਾਹ, ਵਾਈਸ ਪ੍ਰਿੰਸੀਪਲ ਦਿਨੇਸ਼ ਕੁਮਾਰ, ਡਿਗਰੀ ਕਾਲਜ ਦੀ ਪ੍ਰਿੰਸੀਪਲ ਪ੍ਰੋਫੈਸਰ ਅਮਨਿੰਦਰ ਕੌਰ, ਪ੍ਰੋ ਮਨਦੀਪ ਕੌਰ, ਪ੍ਰੋ. ਹਰਮਨਪ੍ਰੀਤ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਰਮਨਦੀਪ ਕੌਰ ਸ਼ਾਮਲ ਸਨ।-ਪੱਤਰ ਪ੍ਰੇਰਕ