ਭਗਤਾ ਭਾਈ: ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਪ੍ਰਿੰਸੀਪਲ ਗੁਰਿੰਦਰ ਕੌਰ ਅਤੇ ਅਧਿਆਪਕ ਕੁਲਦੀਪ ਸਿੰਘ ਦੀ ਅਗਵਾਈ ਹੇਠ ਗਰਮੀਆਂ ਦੀਆਂ ਚੱਲ ਰਹੀਆਂ ਛੁੱਟੀਆਂ ਦੌਰਾਨ ਦਸ ਰੋਜ਼ਾ ਸਮਰ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਭੰਗੜਾ, ਗਿੱਧਾ, ਗਤਕਾ, ਦਸਤਾਰ ਬੰਦੀ, ਪੇਂਟਿੰਗ, ਕਲੇਅ ਮਾਡਲਿੰਗ, ਹੋਮ ਸਾਇੰਸ ਸਬੰਧੀ ਸਿਖਲਾਈ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਅੰਗਰੇਜ਼ੀ, ਹਿਸਾਬ ਅਤੇ ਸਾਇੰਸ ਦੇ ਬੇਸਿਕ ਕੋਰਸ ਕਰਵਾਏ। ਵਿਦਿਆਰਥੀਆਂ, ਅਧਿਆਪਕਾਂ ਅਤੇ ਡਰਾਈਵਰਾਂ ਨੂੰ ਅੱਗ ਬੁਝਾਉ ਯੰਤਰ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਗੁਰਿੰਦਰ ਕੌਰ ਨੇ ਕੈਂਪ ਦੀ ਸਫਲਤਾ ਲਈ ਵਿਦਿਆਰਥੀਆ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। -ਪੱਤਰ ਪ੍ਰੇਰਕ