ਸਨ ਰਾਈਜ਼ ਸਕੂਲ ਨੇ ਖੇਡਾਂ ’ਚ ਮੱਲਾਂ ਮਾਰੀਆਂ
ਇਥੇ ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਦੇ ਖਿਡਾਰੀਆਂ ਨੇਸੈਂਟਰ ਸਲਾਬਤਪੁਰਾ ਦੀਆਂ ਪ੍ਰਾਇਮਰੀ ਖੇਡਾਂ ਵਿਚ ਮੱਲਾਂ ਮਾਰੀਆਂ ਹਨ। ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਕਬੱਡੀ ਸਰਕਲ ਸਟਾਈਲ (ਅੰਡਰ-11) ਲੜਕੇ, ਰੱਸਾ ਕੱਸੀ ਲੜਕੇ ਅਤੇ...
Advertisement
ਇਥੇ ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਦੇ ਖਿਡਾਰੀਆਂ ਨੇਸੈਂਟਰ ਸਲਾਬਤਪੁਰਾ ਦੀਆਂ ਪ੍ਰਾਇਮਰੀ ਖੇਡਾਂ ਵਿਚ ਮੱਲਾਂ ਮਾਰੀਆਂ ਹਨ। ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਕਬੱਡੀ ਸਰਕਲ ਸਟਾਈਲ (ਅੰਡਰ-11) ਲੜਕੇ, ਰੱਸਾ ਕੱਸੀ ਲੜਕੇ ਅਤੇ ਕਬੱਡੀ ਨੈਸ਼ਨਲ ਸਟਾਈਲ ’ਚ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਜੇਤੂ ਟੀਮਾਂ, ਕੋਚ ਨਿਰਮਲ ਸਿੰਘ ਭਾਈ ਰੂਪਾ ਅਤੇ ਅਧਿਆਪਕ ਗੁਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਖਿਡਾਰੀਆਂ ਦਾ ਸਨਮਾਨ ਕੀਤਾ। ਇਸ ਸਮੇਂ ਸਕੂਲ ਦੇ ਉੱਪ ਪ੍ਰਿੰਸੀਪਲ ਗੁਰਦੀਪ ਸਿੰਘ ਮਾਨ, ਹਰਸ਼ ਘੰਡ, ਕਰਮਜੀਤ ਕੌਰ ਬੁੱਟਰ, ਗੁਰਮੀਤ ਕੌਰ, ਜਸਵੀਰ ਕੌਰ, ਸਰਬਜੀਤ ਕੌਰ, ਕੁਲਵੀਰ ਕੌਰ ਤੇ ਹਰਪ੍ਰੀਤ ਕੌਰ ਹਾਜ਼ਰ ਸਨ।
Advertisement
Advertisement
Advertisement
×