ਸਨਰਾਈਜ਼ ਸਕੂਲ ਦੀ ਜੇਤੂ ਟੀਮ ਦਾ ਸਨਮਾਨ
ਸਨਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਦੀਆਂ ਵਿਦਿਆਰਥਣਾਂ ਨੇ ਅੰਡਰ-14 ਕਬੱਡੀ ਵਿੱਚ ਜ਼ੋਨ ਮੰਡੀ ਫੂਲ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਨੇ ਜੇਤੂ ਕਬੱਡੀ ਟੀਮ ਦਾ ਸਕੂਲ ਪਹੁੰਚਣ ’ਤੇ ਵਿਸ਼ੇਸ਼...
Advertisement
ਸਨਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਦੀਆਂ ਵਿਦਿਆਰਥਣਾਂ ਨੇ ਅੰਡਰ-14 ਕਬੱਡੀ ਵਿੱਚ ਜ਼ੋਨ ਮੰਡੀ ਫੂਲ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਨੇ ਜੇਤੂ ਕਬੱਡੀ ਟੀਮ ਦਾ ਸਕੂਲ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਅਧਿਆਪਕਾਂ ਹਰਸ਼ ਘੰਡ, ਗੁਰਜੀਤ ਸਿੰਘ ਅਤੇ ਕੋਚ ਨਿਰਮਲ ਸਿੰਘ ਭਾਈ ਰੂਪਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਸਮੇਂ ਸਕੂਲ ਦੇ ਵਾਈਸ ਪ੍ਰਿੰਸੀਪਲ ਗੁਰਦੀਪ ਸਿੰਘ ਮਾਨ, ਕਰਮਜੀਤ ਕੌਰ ਬੁੱਟਰ, ਵੀਰਪਾਲ ਕੌਰ ਢਿਪਾਲੀ, ਸਰਬਜੀਤ ਕੌਰ, ਸੰਦੀਪ ਕੌਰ ਤੇ ਗੁਰਮੀਤ ਕੌਰ ਹਾਜ਼ਰ ਸਨ।
Advertisement
Advertisement