ਚਿੱਪ ਵਾਲੇ ਮੀਟਰ ਲਾਉਣ ਆਏ ਬਿਜਲੀ ਮੁਲਾਜ਼ਮਾਂ ਦਾ ਘਿਰਾਓ

ਲੋਕਾਂ ਦੇ ਵਿਰੋਧ ਕਾਰਨ ਬੇਰੰਗ ਪਰਤੇ ਪਾਵਰਕੌਮ ਦੇ ਮੁਲਾਜ਼ਮ

ਚਿੱਪ ਵਾਲੇ ਮੀਟਰ ਲਾਉਣ ਆਏ ਬਿਜਲੀ ਮੁਲਾਜ਼ਮਾਂ ਦਾ ਘਿਰਾਓ

ਪਿੰਡ ਭੁੱਚੋ ਖੁਰਦ ਵਿੱਚ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕਰਦੀਆਂ ਹੋਈਆਂ ਔਰਤਾਂ।

ਪਵਨ ਗੋਇਲ
ਭੁੱਚੋ ਮੰਡੀ, 20 ਮਈ

ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਭੁੱਚੋ ਖੁਰਦ ਵੱਲੋਂ ਚਿੱਪ ਵਾਲੇ ਮੀਟਰਾਂ ਦੇ ਵਿਰੋਧ ਵਿੱਚ ਪਿੰਡ ਦੀ ਧਰਮਸ਼ਾਲਾ ਵਿੱਚ ਬਣੇ ਬਿਜਲੀ ਸ਼ਿਕਾਇਤ ਦਫ਼ਤਰ ਅੱਗੇ ਧਰਨਾ ਦੇ ਕੇ ਬਿਜਲੀ ਮੁਲਾਜ਼ਮਾਂ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪਾਵਰਕੌਮ ਦੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੂੰ ਬਿਨਾਂ ਮੀਟਰ ਲਗਾਏ ਬੇਰੰਗ ਮੁੜਨਾ ਪਿਆ।

ਇਸ ਮੌਕੇ ਸਕੱਤਰ ਹਰਪ੍ਰੀਤ ਕੌਰ ਸੱਗੂ, ਪ੍ਰਧਾਨ ਮਨਜੀਤ ਕੌਰ, ਮੀਤ ਪ੍ਰਧਾਨ ਗੁਰਮੇਲ ਕੌਰ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ ਅਤੇ ਖ਼ਜ਼ਾਨਚੀ ਗੁਰਮੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਿੱਜੀਕਰਨ ਦੀ ਨੀਤੀ ਤਹਿਤ ਚਿੱਪ ਵਾਲੇ ਮੀਟਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ‘ਪਹਿਲਾਂ ਪੈਸੇ ਦਿਓ ਅਤੇ ਬਾਅਦ ਵਿੱਚ ਬਿਜਲੀ ਲਓ’ ਦੀ ਨੀਤੀ ਕਾਰਨ ਬਿਜਲੀ ਗ਼ਰੀਬਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੂਰਜੀ ਕਿਰਨਾਂ ਅਤੇ ਪਣ ਬਿਜਲੀ ਰਾਹੀਂ ਬਿਜਲੀ ਪੈਦਾ ਕਰ ਕੇ ਲੋਕਾਂ ਲਈ ਸਸਤੀ ਬਿਜਲੀ ਦਾ ਪ੍ਰਬੰਧ ਕੀਤਾ ਜਾਵੇ।

ਇਸ ਸਬੰਧੀ ਜੇਈ ਅੰਕਿਤ ਕਾਂਸਲ ਨੇ ਕਿਹਾ ਕਿ ਮੁਲਾਜ਼ਮ ਨੁਕਸਦਾਰ ਪੁਰਾਣੇ ਮੀਟਰਾਂ ਨੂੰ ਬਲਦ ਕੇ ਸਮਾਰਟ ਡਿਜੀਟਲ ਮੀਟਰ ਲਗਾਉਣ ਆਏ ਸਨ। ਇਸ ਦਾ ਲੋਕਾਂ ਨੇ ਵਿਰੋਧ ਕੀਤਾ ਅਤੇ ਉਹ ਵਾਪਸ ਮੁੜ ਆਏ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ। ਇਸ ਮੌਕੇ ਸੂਬਾ ਆਗੂ ਭਿੰਦਰ ਕੌਰ ਸੱਗ, ਸੁਖਮੰਦਰ ਸਰਾਭਾ, ਨੈਬੀ ਸੱਗੂ, ਰਾਜੂ ਸੰਧੂ ਤੇ ਬਾਵਾ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All