ਪੱਤਰ ਪ੍ਰੇਰਕ
ਗਿੱਦੜਬਾਹਾ, 21 ਅਕਤੂਬਰ
ਇੱਥੋਂ ਭਾਰਤ ਨਗਰ ਵਿੱਚ ਡੇਂਗੂ ਦਾ ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਲਾਰਵਾ ਖਤਮ ਕਰਨ ਲਈ ਵੱਖ ਵੱਖ ਮੁਹੱਲਿਆਂ ਵਿਚ ਸਰਵੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਐੱਸਆਈ ਚਰਨਜੀਤ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਭਾਰਤ ਨਗਰ ਤੋਂ ਇਲਾਵਾ ਗੁਰੂ ਨਾਨਕ ਨਗਰ ਵਿੱਚ ਲੋਕਾਂ ਦੇ ਘਰਾਂ ਵਿਚ ਗਮਲਿਆਂ, ਪੁਰਾਣੇ ਟਾਇਰਾਂ, ਕਬਾੜ ਦੇ ਸਮਾਨ ਆਦਿ ਵਿਚ ਖੜ੍ਹੇ ਪਾਣੀ ਨੂੰ ਸਾਫ ਕਰਵਾਇਆ। ਉਨ੍ਹਾਂ ਦੱਸਿਆ ਕਿ ਖੜ੍ਹੇ ਪਾਣੀ ਵਿਚ ਦਵਾਈ ਦਾ ਸਪੇਰਅ ਵੀ ਕਰਵਾਇਆ ਗਿਆ ਹੈ। ਇਸ ਮੌਕੇ ਜਸਵਿੰਦਰ ਸਿੰਘ ਜੱਸੀ ਤੇ ਨਿਰਮਲ ਸਿੰਘ ਵੀ ਮੌਜੂਦ ਸਨ।