ਮੌਤ ਦੇ ਮਾਮਲੇ ’ਚ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ
ਥਾਣਾ ਕਾਲਾਂਵਾਲੀ ਪੁਲੀਸ ਨੇ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਦਾਸ ਸਿੰਘ ਵਾਸੀ ਲੱਕੜਾਂਵਾਲੀ ਵਜੋਂ ਹੋਈ ਹੈ। ਥਾਣਾ ਕਾਲਾਂਵਾਲੀ ਦੇ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਬੀਤੀ 5...
ਥਾਣਾ ਕਾਲਾਂਵਾਲੀ ਪੁਲੀਸ ਨੇ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਦਾਸ ਸਿੰਘ ਵਾਸੀ ਲੱਕੜਾਂਵਾਲੀ ਵਜੋਂ ਹੋਈ ਹੈ। ਥਾਣਾ ਕਾਲਾਂਵਾਲੀ ਦੇ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਬੀਤੀ 5 ਅਕਤੂਬਰ, 2025 ਨੂੰ ਪਿੰਡ ਗੁਦਰਾਣਾ ਵਾਸੀ ਕਰਤਾਰ ਸਿੰਘ ਬਿਆਨ ਦੇ ਆਧਾਰ ’ਤੇ ਪੁਲੀਸ ਨੇ ਕੇਸ ਦਰਜ ਕੀਤਾ ਸੀ। ਕਰਤਾਰ ਸਿੰਘ ਨੇ ਦੱਸਿਆ ਸੀ ਕਿ ਉਸ ਦਾ ਭਤੀਜਾ ਪ੍ਰਗਟ ਸਿੰਘ ਸ਼ਾਮ ਨੂੰ ਘਰੋਂ ਨਿਕਲਿਆ ਸੀ। ਉਸ ਦੀ ਭਾਲ ਕਰਨ ’ਤੇ ਪਤਾ ਲੱਗਾ ਕਿ ਉਸਦੇ ਭਤੀਜੇ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਮੁਲਜ਼ਮ ਵਿਰੁੱਧ ਪ੍ਰਗਟ ਸਿੰਘ ਨੂੰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ ਹੇਠ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਗੁਰਦਾਸ ਸਿੰਘ ਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

