ਪੱਤਰ ਪ੍ਰੇਰਕ
ਨਥਾਣਾ, 24 ਮਈ
ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਕਾਮਿਆਂ ਨੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ। ਯੂਨੀਅਨ ਆਗੂਆਂ ਇੰਦਰਜੀਤ ਸਿੰਘ ਅਤੇ ਸੋਨੀ ਸਿੰਘ ਨੇ ਇਥੇ ਨਗਰ ਪੰਚਾਇਤ ਦਫ਼ਤਰ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਦਸ ਦਿਨਾਂ ਤੋ ਸਫਾਈ ਕਾਮੇ ਆਪਣੀਆਂ ਮੰਗਾਂ ਖਾਤਰ ਧਰਨੇ ਦੇ ਰਹੇ ਹਨ ਪਰ ਅਧਿਕਾਰੀਆਂ ਦੇ ਕੰਨਾਂ ਤੱਕ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਆਉਂਦੇ ਦਿਨਾਂ ਵਿੱਚ ਹੋਰਨਾਂ ਸਫ਼ਾਈ ਕਾਮਿਆਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਬਰੇਟਾ (ਪੱਤਰ ਪ੍ਰੇਰਕ): ਪੰਜਾਬ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਪਿਛਲੇ ਗਿਆਰਾਂ ਦਿਨਾਂ ਤੋਂ ਸਫਾਈ ਦਾ ਕੰਮ ਬੰਦ ਕਰ ਕੇ ਨਗਰ ਕੌਂਸਲ ਦੇ ਵਿਹੜੇ ਵਿਚ ਧਰਨਾ ਲਗਾ ਕੇ ਨਾਅਰੇਬਾਜ਼ੀ ਕਰ ਰਹੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪ੍ਰਧਾਨ ਰਾਜ ਕੁਮਾਰ ਪਰੋਚਾ, ਸਕੱਤਰ ਫਰਮੋਜ ਕੁਮਾਰ ਅਤੇ ਹੋਰ ਸ਼ਾਮਲ ਸਨ|