ਧਨੌਲਾ: ਸਫਾਈ ਸੇਵਕਾਂ ਵੱਲੋਂ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਹੇਠ ਹੜਤਾਲ ਕਰਦਿਆਂ ਨਗਰ ਕੌਂਸਲ ਧਨੌਲਾ ਅਤੇ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕ ਉਨ੍ਹਾਂ ਦੱਸਿਆ ਕਿ ਕਰੀਬ 18 ਕੱਚੇ ਮੁਲਾਜ਼ਮਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੌਂਸਲ ਅਧਿਕਾਰੀਆਂ ਨੂੰ ਵਾਰ-ਵਾਰ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਹੱਲ ਨਹੀਂ ਕੀਤਾ ਗਿਆ ਅਤੇ ਕਮੇਟੀ ਕੋਲ ਫੰਡ ਨਾ ਹੋਣ ਦਾ ਹਵਾਲਾ ਦਿੱਤਾ ਜਾਂਦਾ ਹੈ। ਬੂਟਾ ਸਿੰਘ, ਮੁਕੇਸ਼ ਕੁਮਾਰ ਨੇ ਦੱਸਿਆ ਕਿ ਕਈ ਕਰਮਚਾਰੀਆਂ ਨੂੰ ਪੇਅ-ਸਕੇਲ ਅਨੁਸਾਰ ਬਣਦਾ ਬਕਾਇਆ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਸਲਾ ਹੱਲ ਨਾ ਹੋਣ ’ਤੇ ਸੰਘਰਸ਼ ਵਿੱਢਿਆ ਜਾਵੇਗਾ।-ਪੱਤਰ ਪ੍ਰੇਰਕ