ਪੱਤਰ ਪ੍ਰੇਰਕ
ਤਪਾ ਮੰਡੀ, 24 ਜਨਵਰੀ
ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਲਾਗਲੇ ਪਿੰਡ ਤਾਜੋਕੇ ਵਿੱਚ ਇੱਕ ਚੋਣ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਾਲ ਸਬੰਧਤ 40 ਪਰਿਵਾਰ ‘ਆਪ’ ਵਿਚ ਸ਼ਾਮਲ ਹੋ ਗਏ। ਇਸ ਮੌਕੇ ‘ਆਪ’ ਆਗੂ ਅਮਨਦੀਪ ਸਿੰਘ ਚੌਹਾਨ, ਹਮੀਰ ਕੌਰ ਤੇ ਮਨਪ੍ਰੀਤ ਕੌਰ ਹਾਜ਼ਰ ਸਨ।
ਬਰੇਟਾ (ਪੱਤਰ ਪ੍ਰੇਰਕ): ਇੱਥੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਸਿਰਸੀਵਾਲਾ ਦੇ 97 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਜਗਦੇਵ ਸਿੰਘ ਸਰਪੰਚ, ਜੱਗਰ ਸਿੰਘ ਸਾਬਕਾ ਸਰਪੰਚ, ਗੱਗੂ ਸਿੰਘ, ਮੱਲ ਸਿੰਘ, ਕਾਲਾ ਸਿੰਘ, ਪਾਲਾ ਸਿੰਘ, ਟੈਨੀ ਸਿੰਘ ਤੇ ਗੁਰਮੀਤ ਸਿੰਘ ਹਾਜ਼ਰ ਸਨ।
ਗੁਰਦਿੱਤ ਸੇਖੋਂ ਵੱਲੋਂ ਪਿੰਡਾਂ ਵਿੱਚ ਚੋਣ ਮੀਟਿੰਗਾਂ
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਪਿੰਡ ਪਿੱਪਲੀ, ਨਾਨਕਸਰ, ਅਰਾਈਆਂ ਵਾਲਾ, ਗੋਲੇਵਾਲਾ, ਮਿੱਡੂਮਾਨ ਅਤੇ ਮਚਾਕੀ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਤਾਂ ਉਹ ਪੰਜਾਬ ਵਿੱਚੋਂ ਨਸ਼ੇ ਤੇ ਬੇਰੁਜ਼ਗਾਰੀ ਨੂੰ ਪਹਿਲ ਦੇ ਆਧਾਰ ‘ਤੇ ਖਤਮ ਕਰਨਗੇ।