ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੋਣਹਾਰ ਬੱਚਿਆਂ ਦਾ ਸਨਮਾਨ 28 ਨੂੰ

ਪ੍ਰੈੱਸ ਕਲੱਬ ਭਗਤਾ ਭਾਈ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਕਲੱਬ ਵੱਲੋਂ ਚੌਥਾ ਸਨਮਾਨ ਸਮਾਗਮ 28 ਨਵੰਬਰ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਬਲਕਾਰ ਸਿੰਘ...
ਜਾਣਕਾਰੀ ਦਿੰਦੇ ਹੋਏ ਪ੍ਰੈੱਸ ਕਲੱਬ ਦੇ ਮੈਂਬਰ। -ਫੋਟੋ: ਮਰਾਹੜ
Advertisement

ਪ੍ਰੈੱਸ ਕਲੱਬ ਭਗਤਾ ਭਾਈ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਕਲੱਬ ਵੱਲੋਂ ਚੌਥਾ ਸਨਮਾਨ ਸਮਾਗਮ 28 ਨਵੰਬਰ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਬਲਕਾਰ ਸਿੰਘ ਸਿੱਧੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਹੋਣਗੇ, ਜਦਕਿ ਵਿਸ਼ੇਸ਼ ਮਹਿਮਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਤੇ ਨਗਰ ਪੰਚਾਇਤ ਭਗਤਾ ਦੇ ਪ੍ਰਧਾਨ ਬੂਟਾ ਸਿੰਘ ਸਿੱਧੂ ਹੋਣਗੇ। ਸਮਾਗਮ ’ਚ ਬਲਾਕ ਭਗਤਾ ਭਾਈ ਦੇ ਸਰਕਾਰੀ ਸਕੂਲਾਂ ਦੇ 90 ਫ਼ੀਸਦ ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਤੇ ਵਧੀਆ ਨਤੀਜਾ ਦੇਣ ਵਾਲੇ ਸਕੂਲਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਸਮੇਂ ਵੀਰਪਾਲ ਭਗਤਾ, ਪਰਮਜੀਤ ਸਿੰਘ ਢਿੱਲੋਂ, ਪਰਵੀਨ ਗਰਗ, ਸਵਰਨ ਸਿੰਘ ਭਗਤਾ, ਬਿੰਦਰ ਜਲਾਲ, ਰਾਜਿੰਦਰਪਾਲ ਸ਼ਰਮਾ, ਰਾਜਿੰਦਰ ਸਿੰਘ, ਹਰਜੀਤ ਗਿੱਲ, ਸਿਕੰਦਰ ਜੰਡੂ ਤੇ ਸਿਕੰਦਰ ਬਰਾੜ ਹਾਜ਼ਰ ਸਨ।

Advertisement
Advertisement
Show comments