ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 15 ਮਈ
ਪਿੰਡ ਨੰਗਲਾ ਦੇ ਕਰਜ਼ਈ ਨੌਜਵਾਨ ਕਿਸਾਨ ਸਤਨਾਮ ਸਿੰਘ ਪੁੱਤਰ ਕਾਬਲ ਸਿੰਘ ਨੇ ਆਪਣੇ ਖੇਤ ਵਿੱਚ ਦਰੱਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਬੀਕੇਯੂ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਆਗੂ ਜੋਧਾ ਸਿੰਘ ਨੰਗਲਾ ਨੇ ਦੱਸਿਆ ਕਿ 28 ਸਾਲਾ ਸਤਨਾਮ ਸਿੰਘ ਦੇ ਪਰਿਵਾਰ ਸਿਰ ਬੈਂਕਾਂ ਅਤੇ ਆੜ੍ਹਤੀਆਂ ਦਾ ਅੱਠ ਲੱਖ ਦੇ ਕਰੀਬ ਕਰਜ਼ਾ ਹੈ। ਪਿਛਲੀ ਨਰਮੇ ਦੀ ਫ਼ਸਲ ਖ਼ਰਾਬ ਹੋਣ ਅਤੇ ਹੁਣ ਕਣਕ ਦਾ ਝਾੜ ਘੱਟ ਨਿੱਕਲਣ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਉਸ ਨੇ ਫਾਹਾ ਲੈ ਲਿਆ।