ਨਹਿਰੀ ਮੋਘੇ ਨਾਲ ਛੇੜਛਾੜ; ਕਿਸਾਨਾਂ ਵੱਲੋਂ ਚੱਕਾ ਜਾਮ

ਨਹਿਰੀ ਮੋਘੇ ਨਾਲ ਛੇੜਛਾੜ; ਕਿਸਾਨਾਂ ਵੱਲੋਂ ਚੱਕਾ ਜਾਮ

ਪਿੰਡ ਕੱਲਰਖੇੜਾ ਨੇੜੇ ਚੱਕਾ ਜਾਮ ਕਰ ਕੇ ਬੈਠੇ ਕਿਸਾਨ।

ਸੁੰਦਰ ਨਾਥ ਆਰੀਆ

ਅਬੋਹਰ, 18 ਜੂਨ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪਿੰਡ ਦੀਵਾਨਖੇੜਾ ਵਿੱਚ ਨਹਿਰੀ ਮੋਘੇ ਨਾਲ ਛੇੜ-ਛਾੜ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਅਬੋਹਰ-ਸ਼੍ਰੀ ਗੰਗਾਨਗਰ ਹਾਈਵੇਅ ’ਤੇ ਪਿੰਡ ਕੱਲਰਖੇੜਾ ਨੇੜੇ ਚੱਕਾ ਜਾਮ ਕੀਤਾ ਗਿਆ। 

  ਕਿਸਾਨਾਂ ਨੇ ਦੱਸਿਆ ਕਿ ਜਦੋਂ ਤੱਕ ਮੋਘੇ ਨਾਲ ਛੇੜ-ਛਾੜ ਕਰਨ ਵਾਲੇ ਲੋਕਾਂ ਜਿਨ੍ਹਾਂ ਵਿੱਚ ਨਹਿਰੀ ਵਿਭਾਗ ਦੇ ਬੇਲਦਾਰ ਵੀ ਸ਼ਾਮਲ ਹਨ, ਉਨ੍ਹਾਂ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਉਨ੍ਹਾਂ ਦਾ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਧਰਨੇ ਵਿੱਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਹਿੱਸਾ ਲਿਆ।

ਭਾਰਤੀ ਕਿਸਾਨ ਯੂਨੀਅਨ ਰਾਜੇਵਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ, ਕੁਲਹਿੰਦ ਕਿਾਨ ਸਭਾ ਦੇ ਕਾਲੂ ਰਾਮ, ਜਮਹੂਰੀ ਕਿਸਾਨ ਸਭਾ ਦੇ ਕੁਲਵੰਤ ਕੀਰਤੀ, ਟੀਐੱਸਯੂ ਦੇ ਸੋਹਨ ਸਿੰਘ, ਭਾਰਤੀ ਕਿਸਾਨ ਯੂਨੀਅਨ ਦੇ ਸੁਖਦੇਵ ਸਿੰਘ, ਗੁਰਮੇਜ ਗੇਜੀ ਅਤੇ ਆਜ਼ਾਦ ਕਿਸਾਨ ਮੋਰਚਾ ਦੇ ਐਡਵੋਕੇਟ ਸ਼ਾਮ ਸੁੰਦਰ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ। ਗੁਣਵੰਤ ਸਿੰਘ ਨੇ ਦੱਸਿਆ ਕਿ 14 ਜੂਨ ਦੀ ਰਾਤ 9 ਵਜੇ ਕੁਝ ਲੋਕਾਂ ਨੇ ਸਾਜ਼ਿਸ਼ ਤਹਿਤ ਬਿਨਾਂ ਮਨਜ਼ੂਰੀ ਲਏ ਮੋਘਾ ਨੰਬਰ 64522 ਭੰਨ ਕੇ ਨੀਵਾਂ ਕਰਨ ਦੀ ਕੋਸ਼ਿਸ਼ ਕੀਤੀ ਸੀ। ਕਿਸਾਨਾਂ ਨੇ ਅਜਿਹਾ ਕਰਨ ਵਾਲਿਆਂ ਖਿਲਾਫ ਨਹਿਰੀ ਵਿਭਾਗ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਪਰ ਵਿਭਾਗ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਕਾਰਨ ਉਨ੍ਹਾਂ ਨੂੰ ਧਰਨਾ ਲਗਾਉਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੋਘੇ ਨੂੰ ਉੱਚਾ-ਨੀਵਾਂ ਕਰਨ ਨਾਲ ਨਹਿਰੀ ਪਾਣੀ ਨਹੀਂ ਪੁੱਜਦਾ ਜਿਸ ਕਾਰਨ ਕਈ ਪਿੰਡਾਂ ਦੇ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਉਨ੍ਹਾਂ ਦੀਆਂ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

ਕਿਸਾਨ ਬੀਬੀਆਂ ਨੇ ਸੰਭਾਲੀ ਕਿਸਾਨ ਸੰਸਦ ਦੀ ਕਮਾਨ; ਮਹਿਲਾ ਕਿਸਾਨ ਆਗੂ ਕ...

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਰਾਜ ਭਵਨ ਜਾ ਕੇ ਰਾਜਪਾਲ ਗਹਿਲੋਤ ਨੂੰ ਅਸਤੀਫ਼ਾ ਸੌਂਪਿਆ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਪੁਲੀਸ ਨੇ ਰਣਦੀਪ ਸੁਰਜੇਵਾਲਾ ਤੇ ਬੀ.ਵੀ. ਸ੍ਰੀਨਿਵਾਸ ਸਣੇ ਹੋਰ ਕਈ ਕਾਂਗ...

ਸ਼ਹਿਰ

View All