ਟੰਡਨ ਸਕੂਲ ਨੇ ਰਾਈਫਲ ਸ਼ੂਟਿੰਗ ’ਚ ਸੋਨ ਤਗ਼ਮਾ ਜਿੱਤਿਆ
ਟੰਡਨ ਇੰਟਰਨੈਸ਼ਨਲ ਸਕੂਲ ਦੇ ਚੇਤੰਨਿਆ ਸ਼ਰਮਾ ਨੇ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਇਲਾਕੇ ’ਚ ਆਪਣਾ ਨਾਮ ਚਮਕਾਇਆ ਹੈ। 69ਵੀਆਂ ਸਕੂਲ ਖੇਡਾਂ ਦੇ ਨਿਸ਼ਾਨੇਬਾਜ਼ੀ ਦੇ ਮੁਕਾਬਲੇ ਸਰਕਾਰੀ ਸਕੂਲ ਧੂਰਕੋਟ ਵਿੱਖ ਕਰਵਾਏ ਗਏ ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਟੰਡਨ ਇੰਟਰਨੈਸ਼ਨਲ ਸਕੂਲ ਵੱਲੋਂ ਚੇਤੰਨਿਆ ਸ਼ਰਮਾ ਅੰਡਰ-14 ਵਰਗ ਵਿੱਚ ਪੀਪ ਸਾਈਟ ਇਵੈਂਟ ਵਿੱਚ ਭਾਗ ਲਿਆ ਅਤੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ। ਗੋਲਡ ਮੈਡਲ ਜੇਤੂ ਚੇਤੰਨਿਆ ਸ਼ਰਮਾ ਨੂੰ ਸਟੇਟ ਪੱਧਰ ਦੇ ਹੋਣ ਵਾਲੇ ਨਿਸ਼ਾਨੇਬਾਜ਼ੀ ਦੇ ਮੁਕਾਬਲੇ ਲਈ ਚੁਣਿਆ ਗਿਆ। ਟੰਡਨ ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ ਜੇਤੂ ਖਿਡਾਰੀ ਅਤੇ ਸਕੂਲ ਦੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਚੇਤੰਨਿਆ ਸ਼ਰਮਾ ਅਤੇ ਨਿਸ਼ਾਨੇਬਾਜ਼ੀ ਕੋਚ ਰਾਹੁਲ ਗਰਗ ਦੀ ਸਖ਼ਤ ਮਿਹਨਤ ਨਾਲ ਇਹ ਮੁਕਾਮ ਹਾਸਲ ਹੋਇਆ ਹੈ। ਵਾਈਸ ਪ੍ਰਿੰਸੀਪਲ ਨੇ ਬੱਚੇ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਸਟੇਟ ਪੱਧਰ ਵਿੱਚ ਵੀ ਵਧੀਆ ਪ੍ਰਦਰਸ਼ਨ ਕਰ ਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨ। ਸਕੂਲ ਦੇ ਐੱਮ ਡੀ ਸ਼ਿਵ ਸਿੰਗਲਾ ਨੇ ਨਿਸ਼ਾਨੇਬਾਜ਼ੀ ਵਿੱਚ ਜੇਤੂ ਰਹੇ ਵਿਦਿਆਰਥੀ ਨੂੰ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਚੰਗੇ ਪ੍ਰਦਰਸ਼ਨ ਦੀ ਕਾਮਨਾ ਵੀ ਕੀਤੀ ਅਤੇ ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਗਤੀਵਿਧੀ ਪ੍ਰਾਪਤ ਕਰਨ ਦਾ ਇੱਕ ਵਧੀਆ ਤਰੀਕਾ ਹੈ। ਖੇਡਾਂ ਨਾਲ ਤਣਾਅ ਅਤੇ ਚਿੰਤਾ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ। ਇਹ ਇਕਾਗਰਤਾ ਅਤੇ ਯਾਦਦਾਸ਼ਤ ਨੂੰ ਬਿਹਤਰ ਬਣਾਉਂਦਾ ਹੈ। ਖੇਡਾਂ ਵਿੱਚ ਹਿੱਸਾ ਲੈਣ ਨਾਲ ਸਵੈ-ਮਾਣ ਅਤੇ ਆਤਮਵਿਸ਼ਵਾਸ ਵਧਦਾ ਹੈ।