DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Tapa Nagar Council: ਬਲਜੀਤ ਬਾਸੀ ਬਣੇ ਪ੍ਰਧਾਨ ਅਤੇ ਮਨੀਸ਼ ਗਰਗ ਨੂੰ ਮੀਤ ਪ੍ਰਧਾਨ ਬਣਾਇਆ

ਸ਼ਹਿਰ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਉਗੋਕੇ

  • fb
  • twitter
  • whatsapp
  • whatsapp
Advertisement

ਨਗਰ ਕੌਂਸਲ ਤਪਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਨਵੀਨਰ-ਕਮ ਐਸ.ਡੀ.ਐਮ ਤਪਾ ਆਯੁਸ਼ ਗੋਇਲ ਦੀ ਦੇਖ-ਰੇਖ ਹੇਠ ਹੋਈ, ਚੋਣ ਦੌਰਾਨ ਬਲਜੀਤ ਬਾਸੀ ਨੂੰ ਪ੍ਰਧਾਨ ਅਤੇ ਨੂੰ ਮੀਤ ਪ੍ਰਧਾਨ ਬਣਾਇਆ ਗਿਆ।

ਇਸ ਮੌਕੇ ਵਾਰਡ ਨੰਬਰ 12 ਦੇ ਕੌਂਸਲਰ ਹੈਪੀ ਸਿੰਘ ਨੇ ਵਾਰਡ ਨੰਬਰ 10 ਦੇ ਕੌਂਸਲਰ ਬਲਜੀਤ ਬਾਸੀ ਦਾ ਨਾਂ ਪ੍ਰਧਾਨ ਲਈ ਪੇਸ਼ ਕੀਤਾ, ਜਿਸ ਦੀ ਤਾਈਦ ਵਾਰਡ ਨੰਬਰ 6 ਦੇ ਕੌਂਸਲਰ ਮਨੀਸ਼ ਗਰਗ ਵਲੋਂ ਕੀਤੀ ਗਈ ਅਤੇ ਵਾਰਡ ਨੰਬਰ 4 ਤੋਂ ਕੌਂਸਲਰ ਧਰਮਪਾਲ ਸ਼ਰਮਾ ਨੇ ਮੀਤ ਪ੍ਰਧਾਨ ਲਈ ਵਾਰਡ ਨੰਬਰ 6 ਦੇ ਕੌਂਸਲਰ ਮਨੀਸ਼ ਗਰਗ ਦਾ ਨਾਂ ਪੇਸ਼ ਕੀਤਾ, ਜਿਸ ਦੀ ਤਾਈਦ ਵਾਰਡ ਨੰਬਰ 13 ਦੇ ਕੌਂਸਲਰ ਬਲਦੇਵ ਸਿੰਘ ਵਲੋਂ ਕੀਤੀ ਗਈ।

Advertisement

ਉਪਰੰਤ ਸਬੰਧਤ ਕੌਂਸਲਰਾਂ ਦੇ ਨਾਲ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਹੱਥ ਖੜ੍ਹੇ ਕਰ ਕੇ ਆਪਣਾ ਬਹੁਮਤ ਦਿੱਤਾ, ਜਿਸ 'ਤੇ ਕਨਵੀਨਰ-ਕਮ ਐਸ. ਡੀ. ਐਮ ਆਯੁਸ਼ ਗੋਇਲ ਨੇ ਬਹੁਮਤ ਪੇਸ਼ ਹੁੰਦਿਆਂ ਬਲਜੀਤ ਬਾਸੀ ਨੂੰ ਨਗਰ ਕੌਂਸਲ ਤਪਾ ਦਾ ਪ੍ਰਧਾਨ ਅਤੇ ਨੂੰ ਮੀਤ ਪ੍ਰਧਾਨ ਬਣਾਇਆ।

Advertisement

ਨਵ-ਨਿਯੁਕਤ ਪ੍ਰਧਾਨ ਬਲਜੀਤ ਬਾਸੀ ਅਤੇ ਮੀਤ ਪ੍ਰਧਾਨ ਨੇ ਕਿਹਾ ਕਿ ਉਹ ਸਮੂਹ ਕੌਂਸਲਰ ਇਕਜੁੱਟ ਹੋ ਕੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨਗੇ ਅਤੇ ਜੋ ਵੀ ਸ਼ਹਿਰ ਦੇ ਅਧੂਰੇ ਕੰਮ ਰਹਿੰਦੇ ਹਨ ਉਨ੍ਹਾਂ ਨੂੰ ਜਲਦ ਹੀ ਪੂਰਾ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕਾ ਵਿਧਾਇਕ ਦੇ ਹਮੇਸ਼ਾ ਰਿਣੀ ਰਹਿਣਗੇ।

ਪ੍ਰਧਾਨਗੀ ਦੀ ਚੋਣ ਹੋਣ ਉਪਰੰਤ ਸਬੰਧਤ ਕੌਂਸਲਰਾਂ ਅਤੇ ਨਗਰ ਨਿਵਾਸੀਆਂ ਨੇ ਨਵ ਨਿਯੁਕਤ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਮੁਬਾਰਕਬਾਦ ਦਿੱਤੀ। ਉਪਰੰਤ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਸਮੇਤ ਹਲਕਾ ਵਿਧਾਇਕ ਵਲੋਂ ਖੁੱਲ੍ਹੀ ਜੀਪ ਰਾਹੀਂ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਦੱਸ ਦੇਈਏ ਕਿ ਚੋਣ ਪ੍ਰਕਿਰਿਆ ਸਮੇਂ ਸਮੂਹ ਕੌਂਸਲਰ ਵਾਰਡ ਨੰਬਰ 1 ਦੀ ਕੌਂਸਲਰ ਮਾਇਆ ਰਾਣੀ, ਵਾਰਡ ਨੰਬਰ 2 ਦੇ ਕੌਂਸਲਰ ਜੋਨੀ ਕੁਮਾਰ, ਵਾਰਡ ਨੰਬਰ 3 ਦੀ ਕੌਂਸਲਰ ਪੁਸ਼ਪ ਲਤਾ, ਵਾਰਡ ਨੰਬਰ 4 ਦੇ ਕੌਂਸਲਰ ਧਰਮਪਾਲ ਸ਼ਰਮਾ, ਵਾਰਡ ਨੰਬਰ 5 ਦੀ ਕੌਂਸਲਰ ਸਰਸਵਤੀ ਦੇਵੀ, ਵਾਰਡ ਨੰਬਰ 6 ਦੇ ਕੌਂਸਲਰ ਮਨੀਸ਼ ਗਰਗ, ਵਾਰਡ ਨੰਬਰ 7 ਦੇ ਕੌਂਸਲਰ ਦੀਪਿਕਾ ਮਿੱਤਲ, ਵਾਰਡ ਨੰਬਰ 8 ਦੇ ਕੌਂਸਲਰ ਗੁਰਮੀਤ ਸਿੰਘ ਰੋੜ, ਵਾਰਡ ਨੰਬਰ 9 ਦੀ ਕੌਂਸਲਰ ਸੁਨੀਤਾ ਰਾਣੀ ਸੀਤਾ, ਵਾਰਡ ਨੰਬਰ 10 ਦੇ ਕੌਂਸਲਰ ਬਲਜੀਤ ਸਿੰਘ ਬਾਸੀ, ਵਾਰਡ ਨੰਬਰ 11 ਦੀ ਕੌਂਸਲਰ ਰਿਸ਼ੂ ਰੰਗੀ, ਵਾਰਡ ਨੰਬਰ 12 ਤੋਂ ਕੌਂਸਲਰ ਹੈਪੀ ਸਿੰਘ, ਵਾਰਡ ਨੰਬਰ 13 ਤੋਂ ਕੌਂਸਲਰ ਬਲਦੇਵ ਸਿੰਘ, ਵਾਰਡ ਨੰਬਰ 14 ਤੋਂ ਕੌਂਸਲਰ ਰਣਜੀਤ ਸਿੰਘ ਲਾਡੀ ਅਤੇ ਵਾਰਡ ਨੰਬਰ 15 ਤੋਂ ਕੌਂਸਲਰ ਸਨੀਤਾ ਰਾਣੀ ਮੌਜੂਦ ਸਨ।

Advertisement
×