ਤਰਨਜੋਤ ਵੈਲਫੇਅਰ ਸੁਸਾਇਟੀ ਵੱਲੋਂ ਸਕੂਲ ਨੂੰ ਪੈਨਲ ਦਾਨ
ਤਰਨਜੋਤ ਵੈਲਫੇਅਰ ਸੁਸਾਇਟੀ ਬੱਲ੍ਹੋ ਨੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਬੱਚਿਆਂ ਨੂੰ ਡਿਜੀਟਲ ਸਿੱਖਿਆ ਦੀ ਘਾਟ ਨੂੰ ਪੂਰਾ ਕਰਦਿਆਂ ਡਿਜੀਟਲ ਸਿੱਖਿਆ ਲਈ ਪੈਨਲ ਦਾਨ ਦੇ ਰੂਪ ਵਿੱਚ ਭੇਟ ਕੀਤਾ। ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਅਧਿਆਪਕਾਂ ਨੇ...
Advertisement
ਤਰਨਜੋਤ ਵੈਲਫੇਅਰ ਸੁਸਾਇਟੀ ਬੱਲ੍ਹੋ ਨੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਬੱਚਿਆਂ ਨੂੰ ਡਿਜੀਟਲ ਸਿੱਖਿਆ ਦੀ ਘਾਟ ਨੂੰ ਪੂਰਾ ਕਰਦਿਆਂ ਡਿਜੀਟਲ ਸਿੱਖਿਆ ਲਈ ਪੈਨਲ ਦਾਨ ਦੇ ਰੂਪ ਵਿੱਚ ਭੇਟ ਕੀਤਾ। ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਅਧਿਆਪਕਾਂ ਨੇ ਧਿਆਨ ਵਿੱਚ ਲਿਆਂਦਾ ਸੀ ਕਿ ਬੱਚਿਆਂ ਦੀ ਪੜ੍ਹਾਈ ਲਈ ਪੈਨਲ ਦੀ ਜ਼ਰੂਰਤ ਹੈ ਤੇ ਸਕੂਲ ਕੋਲ ਕੋਈ ਫ਼ੰਡ ਨਾ ਹੋਣ ਕਾਰਨ ਮੁਸ਼ਕਿਲ ਆ ਰਹੀ ਸੀ।ਇਸ ਲਈ 90 ਹਜ਼ਾਰ ਰੁਪਏ ਖ਼ਰਚ ਕਰਕੇ ਪੈਨਲ ਸਕੂਲ ਅਧਿਆਪਕਾਂ ਦੇ ਸਪੁਰਦ ਕੀਤਾ। ਮੁੱਖ ਅਧਿਆਪਕ ਕਮਲਜੀਤ ਕੌਰ ਤੇ ਅਧਿਆਪਕ ਰਾਜੇਸ਼ ਕੁਮਾਰ ਨੇ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਅਮਰਜੀਤ ਕੌਰ, ਪੰਚ ਹਰਵਿੰਦਰ ਕੌਰ, ਮੀਤ ਪ੍ਰਧਾਨ ਪਰਮਜੀਤ ਸਿੰਘ ਗੁੱਗੂ, ਰੇਸਮ ਸਿੰਘ, ਗੁਲਾਬ ਸਿੰਘ ਹਾਜ਼ਰ ਸਨ।
Advertisement
Advertisement