ਤਰਕਸ਼ੀਲ ਸੁਸਾਇਟੀ ਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ
ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਅੱਜ ਤਰਕਸ਼ੀਲ ਸੁਸਾਇਟੀ ਵੱਲੋਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ। ਇਹ ਸੱਤਵੀਂ ਵਿਦਿਆਰਥੀ ਚੇਤਨਾ ਪਰ ਪ੍ਰੀਖਿਆ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਰਹੀ।
ਤਰਕਸ਼ੀਲ ਸੁਸਾਇਟੀ ਮਾਨਸਾ ਦੇ ਜੋਨ ਮੁਖੀ ਅੰਮ੍ਰਿਤ ਰਿਸ਼ੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ 35 ਪ੍ਰੀਖਿਆ ਸੈਂਟਰ ਚੁਣੇ ਗਏ ਤੇ ਇਸ ਵਿੱਚ ਕੁੱਲ 2000 ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੌਰਾਨ ਚੁਣੀ ਗਈ ਨਿਗਰਾਨ ਟੀਮ ਨੇ ਵੱਖ-ਵੱਖ ਸਕੂਲਾਂ ਵਿੱਚ ਲਗਾਤਾਰ ਹੋ ਰਹੀ ਬਾਰਸ ਦੇ ਬਾਵਜੂਦ ਪ੍ਰੀਖਿਆ ਵਿੱਚ ਡਿਊਟੀਆਂ ਨਿਭਾਈਆਂ। ਇਹ ਪ੍ਰੀਖਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਿਉਂਦ ਕਲਾਂ, ਮਨੁੱਖੀ ਵਿਕਾਸ ਲਾਇਬ੍ਰੇਰੀ ਖੀਵਾ ਕਲਾਂ, ਭਾਈ ਗੁਰਦਾਸ ਅਕੈਡਮੀ ਮਾਖਾ, ਸੈਂਟਰ ਮੱਤੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ, ਸਰਕਾਰੀ ਸਕੂਲ ਹਮੀਰਗੜ੍ਹ ਢੈਪਈ, ਸਰਕਾਰੀ ਹਾਈ ਸਕੂਲ ਬੋੜਾਵਾਲ, ਗੁਰੂ ਨਾਨਕ ਪਬਲਿਕ ਸਕੂਲ ਨੰਗਲ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੀਰੇਵਾਲ, ਗਰਲਜ਼ ਹੈਰੀਟੇਜ ਸਕੂਲ ਭੀਖੀ ਵਿੱਚ ਕਰਵਾਈ ਗਈ।