ਗਿੱਦੜਬਾਹਾ: ਇਥੇ ਇਰੀਗੇਸ਼ਨ ਮਨਿਸਟੀਰੀਅਲ ਸਰਵਿਸਿਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਸੂਬਾ ਪ੍ਰੈੱਸ ਸਕੱਤਰ ਕਾਲਾ ਸਿੰਘ ਬੇਦੀ ਅਤੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਰਹਿਨੁਮਾਈ ਹੇਠ ਨਹਿਰੀ ਕਾਲੋਨੀ ਗਿੱਦੜਬਾਹਾ ਵਿੱਚ ਹੋਈ। ਮੀਟਿੰਗ ਦੌਰਾਨ ਐਸਸੀਏਸ਼ਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਕਾਲਾ ਸਿੰਘ ਬੇਦੀ ਨੂੰ ਸਰਪ੍ਰਸਤ, ਕਰਮਜੀਤ ਸ਼ਰਮਾ ਨੂੰ ਚੇਅਰਮੈਨ, ਮਨਦੀਪ ਕੌਰ ਨੂੰ ਵਾਈਸ ਚੇਅਰਪਰਸਨ, ਤਰਸੇਮ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ, ਜਗਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਜਸਵੰਤ ਸਿੰਘ ਨੂੰ ਜਨਰਲ ਸਕੱਤਰ, ਰਾਮਦੀਪ ਸਿੰਘ ਮੀਤ ਪ੍ਰਧਾਨ, ਪ੍ਰਵੀਨ ਕੁਮਾਰ ਨੂੰ ਖਜ਼ਾਨਚੀ ਅਤੇ ਸੁਖਜਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। -ਪੱਤਰ ਪ੍ਰੇਰਕ