ਮੰਗਾਂ ਨਾ ਮੰਨਣ ਕਾਰਨ ਅਧਿਆਪਕਾਂ ਵਿੱਚ ਰੋਸ
ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਬਠਿੰਡਾ ਵੱਲੋਂ ਪੰਜਾਬ ਸਰਕਾਰ ਵੱਲੋਂ ਪੈਂਡਿੰਗ ਮਹਿੰਗਾਈ ਭੱਤਾ (ਡੀ.ਏ.) ਅਤੇ ਹੋਰ ਵਿੱਤੀ ਮੰਗਾਂ ਨਾ ਮੰਨਣ ’ਤੇ ਰੋਸ ਪ੍ਰਗਟਾਇਆ। ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਮਲਕਾਣਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਂ ਰੋਸ...
ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਬਠਿੰਡਾ ਵੱਲੋਂ ਪੰਜਾਬ ਸਰਕਾਰ ਵੱਲੋਂ ਪੈਂਡਿੰਗ ਮਹਿੰਗਾਈ ਭੱਤਾ (ਡੀ.ਏ.) ਅਤੇ ਹੋਰ ਵਿੱਤੀ ਮੰਗਾਂ ਨਾ ਮੰਨਣ ’ਤੇ ਰੋਸ ਪ੍ਰਗਟਾਇਆ। ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਮਲਕਾਣਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਂ ਰੋਸ ਪੱਤਰ ਤਹਿਸੀਲਦਾਰ ਨੂੰ ਸੌਂਪਿਆ ਗਿਆ। ਆਗੂਆਂ ਨੇ ਦੱਸਿਆ ਕਿ ਜੁਲਾਈ 2023 ਤੋਂ ਜਨਵਰੀ 2025 ਤੱਕ ਦੀਆਂ ਪੰਜ ਕਿਸ਼ਤਾਂ ਅਨੁਸਾਰ 16 ਫੀਸਦੀ ਡੀ.ਏ. ਜਾਰੀ ਨਾ ਹੋਣ ਨਾਲ ਪੰਜਾਬ ਅਤੇ ਕੇਂਦਰ ਦੇ ਮੁਲਾਜ਼ਮਾਂ ਵਿਚਕਾਰ ਵੱਡਾ ਅੰਤਰ ਬਣ ਗਿਆ ਹੈ। ਇਸ ਸਮੇਂ ਕੇਂਦਰੀ ਮੁਲਾਜ਼ਮਾਂ ਨੂੰ 58 ਫ਼ੀਸਦੀ ਜਦਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਸਿਰਫ਼ 42 ਫੀਸਦੀ ਡੀ.ਏ. ਹੀ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਚੁੱਪੀ ਕਾਰਨ ਅਧਿਆਪਕਾਂ ਤੇ ਪੈਨਸ਼ਨਰਾਂ ਵਿੱਚ ਰੋਸ ਹੈ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ।
ਮਾਨਸਾ (ਪੱਤਰ ਪ੍ਰੇਰਕ): ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਵੱਲੋਂ ਅੱਜ ਡਿਪਟੀ ਕਮਿਸ਼ਨਰ ਦੀ ਗੈਰ-ਹਾਜ਼ਰੀ ਵਿੱਚ ਐਸਡੀਐਮ ਕਾਲਾ ਰਾਮ ਕਾਂਸਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਨੀਲਮ ਰਾਣੀ ਨੂੰ ਮੰਗ ਪੱਤਰ ਸੌਂਪਿਆ ਗਿਆ। ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਅਮੋਲਕ ਡੇਲੂਆਣਾ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਕਾਰਨ ਅਧਿਆਪਕ ਵਰਗ ਵਿੱਚ ਸਰਕਾਰ ਪ੍ਰਤੀ ਰੋਹ ਹੈ।